ਸੁਲਤਾਨਪੁਰ ਲੋਧੀ, 30 ਜੂਨ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗਿਆਨੀ ਅਵਤਾਰ ਸਿੰਘ ਨੇ ਅਰਦਾਸ ਦੀ ਸੇਵਾ ਨਿਭਾਈ ਤੇ ਮੁੱਖ ਵਾਕ ਸਰਵਣ ਕਰਵਾਇਆ | ਉਪਰੰਤ ਗਿਆਨੀ ਰੋਬਨਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਬੇਰ ਸਾਹਿਬ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਅੱਜ ਦੇ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ ਕਰਾ ਕੇ ਗੁਰੂ ਚਰਨਾਂ ਨਾਲ ਜੋੜਿਆ ਗਿਆ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜੀਵਨ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ ਗਿਆ | ਇਸ ਮੌਕੇ ਗਿਆਨੀ ਹਰਜਿੰਦਰ ਸਿੰਘ ਜੀ ਚੰਡੀਗੜ੍ਹ ਨੇ ਮੁੱਖ ਵਾਕ ਦਾ ਪਾਠ ਸਰਵਣ ਕਰਵਾਇਆ| ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ| ਇਸ ਸਮੇਂ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਾਹ ਪਕੌੜੇ ਮਠਿਆਈਆਂ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ,ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |