ਸੁਲਤਾਨਪੁਰ ਲੋਧੀ, 30 ਜੂਨ (ਨਰੇਸ਼ ਹੈਪੀ)-ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਇਲਾਕੇ ਦੀਆਂ ਸੰਗਤਾਂ ਤੇ ਧਾਰਮਿਕ ਜਥੇਬੰਦੀਆਂ, ਕਾਰ ਸੇਵਾ ਵਾਲੇ ਸੰਤ ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਸਾਹਿਬ ਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਰਾਜਾ ਗੁਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਹਿਰ ਤੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਮਿਲ ਕੇ ਗੁਰਬਾਣੀ ਦੇ ਜਾਪ ਕੀਤੇ | ਇਸ ਮੌਕੇ ਸੰਗਤਾਂ ਨੇ 5-5 ਸ੍ਰੀ ਜਪੁਜੀ ਸਾਹਿਬ, 2-2 ਸ੍ਰੀ ਚੌਪਈ ਸਾਹਿਬ ਅਤੇ 1-1 ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕੀਤੇ | ਇਸ ਮੌਕੇ ਕਥਾ ਵਾਚਕ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ ਨੇ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਵੱਲੋਂ ਬਦਾਮਾਂ ਵਾਲੀ ਸਰਦਈ, ਚਾਟੀ ਵਾਲੀ ਠੰਢੀ ਲੱਸੀ ਅਤੇ ਵੱਖ ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਤਿਆਰ ਕਰਕੇ ਛਕਾਉਣ ਦੀ ਸੇਵਾ ਨਿਭਾਈ ਗਈ | ਉਨ੍ਹਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੋਰ ਰੂਹੀ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ, ਗੁਰਪ੍ਰੀਤ ਸਿੰਘ ਰਾਮਪੁਰ ਐਡੀਸ਼ਨਲ ਮੈਨੇਜਰ, ਬਾਬਾ ਸੁਬੇਗ ਸਿੰਘ ਕਾਰ ਸੇਵਾ ਵਾਲਿਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਿਲੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ | ਸਮਾਗਮ ਵਿਚ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ, ਗਿਆਨੀ ਅਵਤਾਰ ਸਿੰਘ ਸੰਧੂ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਕਾ ਬਾਗ, ਬੀਬੀ ਅਮਨਦੀਪ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਗੁਰਬਖ਼ਸ਼ ਕੌਰ, ਬੀਬੀ ਗੁਰਬਖ਼ਸ਼ ਕੌਰ, ਬੀਬੀ ਅਮਰਜੀਤ ਕੌਰ ਚੁੱਘ, ਬੀਬੀ ਬਿਮਲਾ, ਗੁਰਪ੍ਰੀਤ ਕੌਰ, ਗੁਰਦੇਵ ਸਿੰਘ, ਜਸਬੀਰ ਕੌਰ, ਅਮਰੀਕ ਸਿੰਘ, ਬਲਬੀਰ ਸਿੰਘ, ਹਰਭਜਨ ਕੌਰ, ਬਲਬੀਰ ਕੌਰ, ਜਸਵੀਰ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਰਮਨਦੀਪ, ਕਿਰਨ, ਮਨਜੀਤ ਕੌਰ, ਸੁਰਜੀਤ ਕੋਰ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਕੁਲਵੰਤ ਕੌਰ, ਰਜਿੰਦਰ ਕੌਰ, ਜਸਵੰਤ ਕੌਰ, ਬੀਬੀ ਮਨਜਿੰਦਰ ਕੌਰ, ਅਮਰਜੀਤ ਕੌਰ, ਦਲਜੀਤ ਕੌਰ ਆਦਿ ਹੋਰ ਸੰਗਤਾਂ ਹਾਜ਼ਰ ਸਨ |