ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਿੰਡ ਅਲੌਦੀਪੁਰ ਵਿਚ ਕੂੜੇ ਦਾ ਡੰਪ ਬਣਾਉਣ ਨੂੰ ਲੈ ਕੇ ਪਿੰਡ ਵਾਸੀਆਂ ਤੇ ਕਿਸਾਨਾਂ ਵਿਚ ਰੋਸ

Ad Position 21
No active advertisement
ਅਜੀਤ ਡੈਸਕ 02-07-2026

ਕਪੂਰਥਲਾ, 1 ਜੁਲਾਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਵਲੋਂ ਪਿੰਡ ਅਲੌਦੀਪੁਰ ਵਿਚ ਸ਼ਹਿਰ ਦਾ ਕੂੜਾ ਸੁੱਟਣ ਲਈ ਬਣਾਏ ਜਾ ਰਹੇ ਡੰਪ ਦੇ ਵਿਰੋਧ ਵਿਚ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮਲ ਨੇ ਨਗਰ ਨਿਗਮ ਵਲੋਂ ਅਲੌਦੀਪੁਰ ਵਿਚ ਕੂੜੇ ਦਾ ਡੰਪ ਬਣਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਅਲੌਦੀਪੁਰ ਨੇੜੇ ਕੂੜੇ ਦਾ ਡੰਪ ਬਣਨ ਨਾਲ ਇਸਦੇ ਆਲੇ ਦੇ ਪਿੰਡਾਂ ਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਜਾਵੇਗਾ | ਕਿਉਂਕਿ ਕੂੜੇ ਦੇ ਢੇਰਾਂ ਨਾਲ ਇਸ ਖੇਤਰ ਵਿਚ ਬਿਮਾਰੀਆਂ ਫੈਲਣਗੀਆਂ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਤੇ ਆਲੇ ਦੁਆਲੇ ਦੇ ਲੋਕ ਅਲੌਦੀਪੁਰ ਵਿਚ ਕੂੜੇ ਦਾ ਡੰਪ ਨਹੀਂ ਬਣਨ ਦੇਣਗੇ | ਇਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਕਿਹਾ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਪਿੰਡ ਅਲੌਦੀਪੁਰ ਨੇੜੇ ਕੂੜੇ ਦਾ ਡੰਪ ਬਣਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ | ਅਜਿਹਾ ਨਾ ਕੀਤੇ ਜਾਣ ‘ਤੇ ਉਹ ਸੰਘਰਸ਼ ਛੇੜਣ ਲਈ ਮਜਬੂਰ ਹੋਣਗੇ ਜਿਸਦੀ ਜ਼ਿੰਮੇਵਾਰੀ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਬਾਅਦ ਵਿਚ ਪਿੰਡ ਵਾਸੀਆਂ ਤੇ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮਿਲਕੇ ਮੰਗ ਪੱਤਰ ਦਿੱਤਾ ਜਿਸ ਵਿਚ ਮੰਗ ਕੀਤੀ ਗਈ ਕਿ ਪਿੰਡ ਅਲੌਦੀਪੁਰ ਵਿਚ ਕੂੜੇ ਦਾ ਡੰਪ ਬਣਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੀ ਮੰਗ ‘ਤੇ ਵਿਚਾਰ ਕਰੇਗਾ | ਬਾਅਦ ਵਿਚ ਕਿਸਾਨ ਆਗੂ ਪਾਵਰਕਾਮ ਦੇ ਸਰਕਲ ਕਪੂਰਥਲਾ ਦੇ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਪੁੱਜੇ ਤੇ ਉਨ੍ਹਾਂ ਨਿਗਰਾਨ ਇੰਜੀਨੀਅਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨਾ ਪਾਲਣ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ, 24 ਘੰਟੇ ਦੇ ਅੰਦਰ ਸੜੇ ਟਰਾਂਸਫ਼ਾਰਮਰ ਬਦਲੇ ਜਾਣ ਤੇ ਪਾਵਰਕਾਮ ਵਿਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਨਿਗਰਾਨ ਇੰਜੀਨੀਅਰ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਵਰਕਾਮ ਬਿਜਲੀ ਵਿਚ ਸੁਧਾਰ ਕਰ ਰਿਹਾ ਹੈ ਤੇ ਬਹੁਤ ਜਲਦੀ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਮਲਕੀਤ ਸਿੰਘ ਧਾਲੀਵਾਲ, ਸੀਤਲ ਸਿੰਘ ਸੰਗੋਜਲਾ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਜਸਬੀਰ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਖਾਨਪੁਰ, ਮੱਖਣ ਸਿੰਘ, ਗੁਰਦੇਵ ਸਿੰਘ ਤੇ ਜਤਿੰਦਰ ਸਿੰਘ ਅਲੌਦੀਪੁਰ, ਬਿੱਟੂ, ਅਲੌਦੀਪੁਰ, ਸੱਜਣ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਮੁਹਿੰਮ ਤਹਿਤ ਬੀ.ਐਲ.ਓਜ਼ ਨੇ 12,394 ਫਾਰਮ ਡਿਜੀਟਾਈਜ਼ ਕੀਤੇ-ਵਿਕਾਸ ਬਾਂਸਲ ਅਗਲੀ ਖ਼ਬਰ ਜਸਕੀਰਤ ਕੌਰ ਨੇ 98.4 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ ’ਚੋਂ ਪਹਿਲਾ ਤੇ ਪੰਜਾਬ ’ਚੋਂ 9ਵਾਂ ਸਥਾਨ ਹਾਸਿਲ ਕੀਤਾ
Ad Position 24
No active advertisement