ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਰ ਯੋਗ ਮਹਿਲਾ ਨੂੰ ਬਿਨਾਂ ਭੇਦਭਾਵ 1500 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾਵੇ-ਬਿੱਟੂ ਖੱਖ

Ad Position 21
No active advertisement
ਅਜੀਤ ਡੈਸਕ 02-07-2026

ਨਡਾਲਾ, 1 ਜੁਲਾਈ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਕੀਤੇ ਗਏ ਮਹੀਨਾਵਾਰ ਵਿੱਤੀ ਸਹਾਇਤਾ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਕਸਾਰ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਾਮਾਨ ਤਰੀਕੇ ਨਾਲ ਸਹਾਇਤਾ ਪਹੁੰਚਾਉਣਾ ਹੋਣਾ ਚਾਹੀਦਾ ਹੈ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਹਰ ਯੋਗ ਮਹਿਲਾ ਨੂੰ 1500 ਰੁਪਏ ਮਹੀਨਾਵਾਰ ਸਹਾਇਤਾ ਪ੍ਰਦਾਨ ਕੀਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸਮਾਨਤਾ ਜਾਂ ਭੇਦਭਾਵ ਦੀ ਭਾਵਨਾ ਪੈਦਾ ਨਾ ਹੋਵੇ |ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਅਜਿਹੇ ਫ਼ੈਸਲੇ ਸਮਾਜਿਕ ਬਰਾਬਰੀ ਅਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦੇ ਹਨ | ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਇਸ ਮਾਮਲੇ ‘ਤੇ ਸਕਾਰਾਤਮਕ ਵਿਚਾਰ ਕਰਦਿਆਂ ਹਰ ਯੋਗ ਮਹਿਲਾ ਨੂੰ ਇਕਸਾਰ ਵਿੱਤੀ ਸਹਾਇਤਾ ਯਕੀਨੀ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮੇਅਰ ਦੀ ਚੋਣ ਨਾ ਕਰਵਾਕੇ ਆਮ ਆਦਮੀ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਹੈ-ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਐਸ.ਆਈ.ਆਰ. ਮੁਹਿੰਮ ਤਹਿਤ ਬੀ.ਐਲ.ਓਜ਼ ਨੇ 12,394 ਫਾਰਮ ਡਿਜੀਟਾਈਜ਼ ਕੀਤੇ-ਵਿਕਾਸ ਬਾਂਸਲ
Ad Position 24
No active advertisement