ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਗਰ ਨਿਗਮ ਦੇ ਮੇਅਰ ਦੀ ਚੋਣ ਨਾ ਕਰਵਾਕੇ ਆਮ ਆਦਮੀ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਹੈ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 02-07-2026
ਕਪੂਰਥਲਾ, 1 ਜੁਲਾਈ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਨਿਗਮ ਕਪੂਰਥਲਾ ਦੇ ਮੇਅਰ ਦੀ ਚੋਣ ਨਾ ਕਰਵਾਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਤੇ ਆਪ ਨਾਲ ਸਬੰਧਿਤ ਕੁੱਝ ਆਗੂ ਚੁਣੇ ਹੋਏ ਕਾਂਗਰਸ ਕੌਂਸਲਰਾਂ ਨੂੰ ਲਾਲਚ ਦੇ ਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਪਰ ਕਾਂਗਰਸ ਕੌਂਸਲਰ ਇਨ੍ਹਾਂ ਆਗੂਆਂ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਕਾਮ ਬਣਾ ਦੇਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਹਲਕਾ ਕਪੂਰਥਲਾ ਤੇ ਸਾਬਕਾ ਮੰਤਰੀ ਪੰਜਾਬ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਚੋਣਾਂ ਦੇ ਨਤੀਜੇ ਐਲਾਨੇ ਨੂੰ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਤੇ ਚੋਣ ਵਿਚ ਕਾਂਗਰਸ ਨੇ 50 ਵਾਰਡਾਂ ਵਿਚੋਂ 31, ਆਮ ਆਦਮੀ ਪਾਰਟੀ ਨ 11, ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਨੇ 3-3 ਤੇ ਦੋ ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ ਸਨ | ਚੋਣ ਉਪਰੰਤ ਇਕ ਆਜ਼ਾਦ ਉਮੀਦਵਾਰ ਅਮਨ ਰਾਣੀ ਦੇ ਕਾਂਗਰਸ ਵਿਚ ਸ਼ਾਮਲ ਹੋਣ ‘ਤੇ ਇਸ ਸਮੇਂ ਕਾਂਗਰਸ ਕੌਂਸਲਰਾਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ | ਪਰ ਸਰਕਾਰ ਵਲੋਂ ਮੇਅਰ ਦੀ ਚੋਣ ਸਬੰਧੀ ਕੋਈ ਅਧਿਕਾਰਤ ਸੂਚਨਾ ਜਾਰੀ ਨਹੀਂ ਕੀਤੀ ਗਈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਉਹ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੂੰ ਵੀ ਇਕ ਪੱਤਰ ਲਿਖ ਕੇ ਨਗਰ ਨਿਗਮ ਦੀ ਕਮਿਸ਼ਨਰ ਨੂੰ ਮੇਅਰ ਦੀ ਚੋਣ ਸਮੇਂ ਸਿਰ ਕਰਵਾਉਣ ਲਈ ਹਦਾਇਤ ਜਾਰੀ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਸਬੰਧੀ ਹਾਲੇ ਤੱਕ ਕੋਈ ਕਾਰਵਾਈ ਸਾਹਮਣੇ ਨਹੀਂ ਆਈ | ਉਨ੍ਹਾਂ ਕਿਹਾ ਕਿ ਜੇਤੂ ਕੌਂਸਲਰਾਂ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਵਲੋਂ ਕਪੂਰਥਲਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਜਨਰਲ ਵਰਗ ਲਈ ਰਾਖਵਾਂ ਕੀਤੇ ਜਾਣ ਸਬੰਧੀ ਬੀਤੀ 5 ਜੂਨ ਨੂੰ ਜਾਰੀ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਸਭ ਕੁੱਝ ਦੇ ਬਾਵਜੂਦ ਮੇਅਰ ਦੀ ਚੋਣ ਕੀਤੇ ਜਾਣ ਦੀ ਦੇਰੀ ਕਾਨੂੰਨੀ ਸਮਾਂ ਸੀਮਾ ਦੀ ਉਲੰਘਣਾ ਹੈ ਤੇ ਇਸੇ ਕਾਰਨ ਸ਼ਹਿਰੀ ਵਿਕਾਸ ਨਾਲ ਸਬੰਧਿਤ ਮਹੱਤਵਪੂਰਨ ਪ੍ਰੋਜੈਕਟ ਪ੍ਰਭਾਵਿਤ ਹੋ ਰਹੇ ਹਨ ਤੇ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਵੀ ਠੱਪ ਹੋ ਕੇ ਰਹਿ ਗਿਆ ਹੈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਇਸ ਹਾਲਤ ਵਿਚ ਰਿਆਸਤੀ ਸ਼ਹਿਰ ਕਪੂਰਥਲਾ ਦੇ ਲੋਕ ਸਰਗਰਮ ਨਗਰ ਨਿਗਮ ਦੀ ਲੀਡਰਸ਼ਿਪ ਤੋਂ ਵਾਂਝੇ ਹਨ ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਤੋਂ ਸਪਸ਼ਟ ਹੁੰਦਾ ਹੈ ਕਿ ਉਹ ਮੇਅਰ ਦੀ ਚੋਣ ਵਿਚ ਦੇਰੀ ਕਰਕੇ ਉਹ ਸਿਆਸੀ ਖ਼ਰੀਦੋ ਫ਼ਰੌਖਤ ਦਾ ਮਾਹੌਲ ਤਿਆਰ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੋਨਸ ਏਸ਼ੀਆ ਕੱਪ ਬਿ੍ਜ ਚੈਂਪੀਅਨਸ਼ਿਪ ਵਿਚ ਸਵਲੀਨ ਥਿਡਾਨੀ ਨੇ ਸਿਲਵਰ ਮੈਡਲ ਜਿੱਤਿਆ ਅਗਲੀ ਖ਼ਬਰ ਹਰ ਯੋਗ ਮਹਿਲਾ ਨੂੰ ਬਿਨਾਂ ਭੇਦਭਾਵ 1500 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾਵੇ-ਬਿੱਟੂ ਖੱਖ
Ad Position 24
No active advertisement