ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਵਿਭਾਗ ਦਿਨ ਵੇਲੇ 8 ਘੰਟੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਯਕੀਨੀ ਬਣਾਵੇ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 02-07-2026
ਸੁਭਾਨਪੁਰ, 1 ਜੁਲਾਈ (ਸਤਨਾਮ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਦੀ ਅਗਵਾਈ ਹੇਠ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਆਪਣੇ ਕੀਤੇ ਹੋਏ ਵਾਧੇ ਅਨੁਸਾਰ ਮੋਟਰਾਂ ਦੀ ਬਿਜਲੀ ਸਪਲਾਈ ਦਿਨ ਵੇਲੇ ਨਿਰਵਿਘਨ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਬਲਾਕ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਤੇ ਅਮਰੀਕ ਸਿੰਘ ਮਿਰਜ਼ਾਪੁਰ ਨੇ ਸਾਂਝੇ ਤੌਰ ਤੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਅੱਠ ਘੰਟੇ ਦੀ ਬਜਾਏ ਦੋ ਤਿੰਨ ਘੰਟੇ ਹੀ ਬਿਜਲੀ ਸਪਲਾਈ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਹੈ | ਜਿਸ ਨਾਲ ਕਿਸਾਨਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਘੱਟੋ- ਘੱਟ 16 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਝੋਨੇ ਅਤੇ ਹੋਰ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਕਿਹਾ ਕਿ ਨਾਲ ਹੀ ਤਪਦੀ ਗਰਮੀ ਦੇ ਮੌਸਮ ਵਿਚ ਪੰਜਾਬ ਦੇ ਸਾਰੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਹੈ ਕਿ ਖੇਤੀ ਮੋਟਰਾਂ ਅਤੇ 24 ਘੰਟੇ ਸਪਲਾਈ ਵਾਲੇ ਖੇਤਰਾਂ ਦੇ ਖ਼ਰਾਬ ਜਾਂ ਡੈਮੇਜ ਟਰਾਂਸਫ਼ਾਰਮਰ ਲਿਜਾਣ ਤੇ ਲਿਆਉਣ ਦਾ ਸਾਰਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਜਾਵੇ | ਇਹ ਬੋਝ ਲੋਕਾਂ ਉਤੇ ਨਾ ਪਾਇਆ ਜਾਵੇ | ਟਰਾਂਸਫ਼ਾਰਮਰਾਂ ਦੀ ਚੋਰੀ ਹੋਣ ਦੀ ਸੂਰਤ ਵਿਚ ਕਿਸਾਨਾਂ ਦੀ ਹੁੰਦੀ ਖੱਜਲ ਖ਼ੁਆਰੀ ਨੂੰ ਦੇਖਦਿਆਂ ਵਿਭਾਗ ਆਪਣੇ ਨਿਯਮਾਂ ਅਨੁਸਾਰ ਖ਼ੁਦ ਐਫ. ਆਰ. ਆਈ. ਦਰਜ ਕਰਵਾਏ | ਇਸ ਮੌਕੇ ਸਮੂਹ ਆਗੂਆਂ ਨੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਸ਼ਬਦਾਂ ਵਿਚ ਅਪੀਲ ਕਰਦਿਆਂ ਕਿਹਾ ਹੈ ਕਿ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਿਨ ਵੇਲੇ ਨਿਰਵਿਘਨ ਚਲਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਉੱਘੇ ਲੇਖਕ ਨਰਿੰਦਰ ਜ਼ੀਰਾ ਦੀ ਪੁਸਤਕ ‘ਜੂਝਦਾ ਜਿਊਂਦਾ ਪੰਜਾਬ’ ਲੋਕ ਅਰਪਿਤ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ.ਸੀ. ਅਤੇ ਸੈਨੇਟਰੀ ਦਾ ਸਾਮਾਨ ਚੋਰੀ, ਮਾਪਿਆਂ ਵਿਚ ਰੋਸ
Ad Position 24
No active advertisement