ਫਗਵਾੜਾ, 1 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 479ਵਾਂ ਦੰਦਾਂ ਅਤੇ ਜਬਾੜਿ੍ਆਂ ਦਾ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ | ਰਾਸ਼ਟਰੀ ਡਾਕਟਰ ਦਿਵਸ ਅਤੇ ਸੀ.ਏ. ਦਿਵਸ ਨੂੰ ਸਮਰਪਿਤ ਕਰਕੇ ਲਗਾਏ ਗਏ ਇਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਰੀਤੂ ਸ਼ਰਮਾ ਸਾਬਕਾ ਪ੍ਰਧਾਨ ਸੀ.ਏ ਐਸੋਸੀਏਸ਼ਨ ਜਲੰਧਰ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਮੁਕੇਸ਼ ਗੇਰਾ ਪ੍ਰਧਾਨ ਸੀ.ਏ. ਐਸੋਸੀਏਸ਼ਨ ਫਗਵਾੜਾ ਰੋਟੇਰੀਅਨ ਸਤਪਾਲ ਸੇਠੀ ਸਾਬਕਾ ਡਿਸਟਿ੍ਕਟ ਗਵਰਨਰ ਰੋਟਰੀ ਕਲੱਬ, ਰਵਿੰਦਰ ਗੁਲਾਟੀ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਅਤੇ ਅੰਕਿਤ ਕੁਮਾਰ ਪ੍ਰਧਾਨ ਜੇਸੀਜ ਫਗਵਾੜਾ ਸ਼ਾਮਲ ਹੋਏ | ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਲਾਬ ਸਿੰਘ ਠਾਕੁਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰੂਪ ਲਾਲ, ਕ੍ਰਿਸ਼ਨ ਕੁਮਾਰ, ਰਮਨ ਲਾਲ, ਮੁਕੇਸ਼ ਕੁਮਾਰ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ |