05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ਸਰਕਾਰ ਗੁਰਦੁਆਰਾ ਸਾਹਿਬਾਨ ਤੇ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ-ਧਰਮ ਸਿੰਘ ਯੂ. ਐਸ. ਏ.

Ad Position 21
No active advertisement
ਅਜੀਤ ਡੈਸਕ 03-07-2026
ਡਡਵਿੰਡੀ, 2 ਜੁਲਾਈ (ਦਿਲਬਾਗ ਸਿੰਘ ਝੰਡ)-ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਧਰਮ ਸਿੰਘ ਖਿੰਡਾ ਮੈਰੀਪੁਰ ਨੇ ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ‘ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇਕ ਹਿੱਸੇ ਨੂੰ ਕੁਝ ਲੋਕਾਂ ਵਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪਾਕਿਸਤਾਨ ਸਰਕਾਰ ਸਿੱਖ ਧਰਮ ਨਾਲ ਸੰਬੰਧਿਤ ਗੁਰਦੁਆਰੇ ਤੇ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸੰਬੰਧਿਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ| ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਸਥਿਤ ਗੁਰੂ ਸਾਹਿਬਾਨ ਨਾਲ ਸੰਬੰਧਿਤ ਗੁਰਦੁਆਰੇ ਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ| ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ‘ਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ|
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਅਧਿਆਪਕ ਵਰਗ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਕਰਦਾ ਰਹੇਗਾ-ਰੰਧਾਵਾ, ਪੰਨੂੰ ਅਗਲੀ ਖ਼ਬਰ ਗੁਆਂਢੀਆਂ ਵਲੋਂ ਬਜ਼ੁਰਗ ਵਿਅਕਤੀ ਦੀ ਕੁੱਟਮਾਰ
Ad Position 24
No active advertisement