03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਸਰਕਾਰ ਨੇ ਵੱਡੀ ਗਾਰੰਟੀ ਪੂਰੀ ਕਰਕੇ ਔਰਤਾਂ ਦਾ ਮਾਣ ਵਧਾਇਆ-ਡਾ. ਰਾਜ ਕੁਮਾਰ ਚੱਬੇਵਾਲ

Ad Position 21
No active advertisement
ਅਜੀਤ ਡੈਸਕ 03-07-2026
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਲੋਕ ਸਭਾ ਮੈਂਬਰ ਡਾ. ਰਾਜ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅੰਦਰ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਕੇ ਔਰਤਾਂ ਦਾ ਮਾਣ ਵਧਾਇਆ ਹੈ ਜੋ ਔਰਤਾਂ ਦੇ ਸਵੈਮਾਨ ਦੇ ਖੇਤਰ ‘ਚ ਇਕ ਇਤਿਹਾਸਿਕ ਕਦਮ ਹੈ| ਉਨ੍ਹਾਂ ਕਿਹਾ ਕਿ ਫਗਵਾੜਾ ਦੀਆਂ 12 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ‘ਚ 1.40 ਕਰੋੜ ਰੁਪਏ ਸਤਿਕਾਰ ਰਾਸ਼ੀ ਵਜੋਂ ਟਰਾਂਸਫ਼ਰ ਕੀਤੇ ਜਾ ਚੁੱਕੇ ਹਨ | ਫਗਵਾੜਾ ਵਿਖੇ ਔਰਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਗਰੰਟੀ ਪੂਰੀ ਕਰਕੇ ਔਰਤਾਂ ਦੀ ਆਰਥਿਕ ਮਜ਼ਬੂਤੀ ਲਈ ਵੱਡਾ ਕਦਮ ਚੁੱਕਿਆ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਨਿਰਧਾਰਿਤ ਰਾਸ਼ੀ ਟਰਾਂਸਫ਼ਰ ਕੀਤੀ ਜਾ ਰਹੀ ਹੈ| ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਸਤਿਕਾਰ ਰਾਸ਼ੀ ਦੀਆਂ ਹੱਕਦਾਰ ਬਣਨਗੀਆਂ| ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਉਹ ਔਰਤਾਂ ਵੀ ਸਤਿਕਾਰ ਰਾਸ਼ੀ ਦੇ ਪ੍ਰਾਪਤ ਕਰਨ ਦੇ ਯੋਗ ਹਨ, ਜਿਨ੍ਹਾਂ ਨੂੰ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਵੀ ਮਿਲਦੀ ਹੈ| ਉਨ੍ਹਾਂ ਕਿਹਾ ਕਿ ਹਲਕਾ ਫਗਵਾੜਾ ‘ਚ 12 ਹਜ਼ਾਰ ਔਰਤਾਂ ਨੂੰ ਸਤਿਕਾਰ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ| ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੇ ਅਜੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ਤੇ ਇਹ ਲਾਭ ਉਨ੍ਹਾਂ ਨੂੰ ਵੀ ਬਾਕੀ ਔਰਤਾਂ ਵਾਂਗ ਸ਼ੁਰੂ ਤੋਂ ਹੀ ਮਿਲੇਗਾ ਭਾਵੇਂ ਉਨ੍ਹਾਂ ਦੀ ਰਜਿਸਟਰੇਸ਼ਨ ਦੇਰੀ ਨਾਲ ਹੋਈ ਹੋਵੇ| ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ ‘ਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 49,039 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ 17,34,00,000 ਦੀ ਰਾਸ਼ੀ ਡੀ. ਬੀ. ਟੀ. ਰਾਹੀਂ ਜਮਾਂ ਕਰਵਾ ਦਿੱਤੀ ਗਈ ਹੈ| ਇਸ ‘ਚ 31,517 ਜਨਰਲ ਕੈਟਾਗਰੀ ਦੇ ਲਾਭਪਾਤਰੀਆਂ ਨੂੰ 9,45,51,000 ਤੇ 17,522 ਐਸ. ਸੀ. ਕੈਟਾਗਰੀ ਦੇ ਲਾਭਪਾਤਰੀਆਂ ਨੂੰ 7,88,49,000 ਦੀ ਰਕਮ ਜਾਰੀ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਉਪ ਮੰਡਲ ਅਫ਼ਸਰ ਇੰਜ. ਗੁਰਨਾਮ ਸਿੰਘ ਬਾਜਵਾ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਚੋਣ ਟਲੀ
Ad Position 24
No active advertisement