03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣਾ ਸ਼ਲਾਘਾਯੋਗ ਕਦਮ-ਗੁਰਮੀਤ ਥਾਪਰ

Ad Position 21
No active advertisement
ਅਜੀਤ ਡੈਸਕ 03-07-2026
ਨਡਾਲਾ, 2 ਜੁਲਾਈ (ਰਘਬਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਤੋਂ 1500 ਮਹੀਨਾਵਾਰ ਆਰਥਿਕ ਸਹਾਇਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਮਾਜ ਭਲਾਈ ਵੱਲ ਇਕ ਸ਼ਲਾਘਾਯੋਗ ਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਹਜ਼ਾਰਾਂ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਹ ਆਪਣੇ ਰੋਜ਼ਾਨਾ ਦੇ ਖ਼ਰਚਿਆਂ ਨੂੰ ਹੋਰ ਸੁਚੱਜੇ ਢੰਗ ਨਾਲ ਪੂਰਾ ਕਰ ਸਕਣਗੀਆਂ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਵਚਨਬੱਧ ਹੈ ਤੇ ਹਰ ਵਰਗ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ| ਗੁਰਮੀਤ ਥਾਪਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਉਪਰਾਲੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮੀਲ ਪੱਥਰ ਸਾਬਤ ਹੋਣਗੇ | ਉਨ੍ਹਾਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਯੋਜਨਾ ਦਾ ਲਾਭ ਜ਼ਰੂਰ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਡੇ ਮੌਕੇ ਇਨਰ ਵੀਲ ਕਲੱਬ ਨੇ ਵਾਹਿਗੁਰੂ ਅਕੈਡਮੀ ਦੇ ਸਹਿਯੋਗ ਨਾਲ ਕਰਵਾਇਆ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤੋਂ ਯੋਗ ਲਾਭਪਾਤਰੀ ਔਰਤਾਂ ਲਾਭ ਉਠਾਉਣ-ਗੁਰਪਾਲ ਸਿੰਘ ਇੰਡੀਅਨ
Ad Position 24
No active advertisement