03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-07-2026
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ| ਥਾਣੇਦਾਰ ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਭੂਆ ਧਮੜੀ ਲਾਗਿਉਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਕਾਬੂ ਕੀਤੇ ਵਿਅਕਤੀ ਦੀ ਪਛਾਣ ਸਰਬਜੀਤ ਪੁੱਤਰ ਚਰਨ ਦਾਸ ਵਾਸੀ ਜਮਾਲਪੁਰ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ| ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਪਵਨ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਮਲਕਪੁਰ ਤੇ ਯੋਧਾ ਪੁੱਤਰ ਬਿਹਾਰੀ ਲਾਲ ਵਾਸੀ ਮਲਕਪੁਰ ਵਜੋਂ ਹੋਈ ਹੈ| ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਟੀ-ਪੁਆਇੰਟ ਮਹੇੜੂ ਲਾਗਿਉਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ| ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਰਕੇਸ਼ ਕੁਮਾਰ ਪੁੱਤਰ ਦੀਪ ਰਾਮ ਵਾਸੀ ਪਿੰਡ ਮਹੇੜੂ ਤੇ ਮਿਥੁਨ ਕੁਮਾਰ ਪੁੱਤਰ ਮਨੋਜ ਮਾਤੋ ਵਾਸੀ ਲਾਅ ਗੇਟ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਰਾਜਵਿੰਦਰ ਕੌਰ ਥਿਆੜਾ ਅਗਲੀ ਖ਼ਬਰ ਠੇਕੇ ਦੀ ਜ਼ਮੀਨ ’ਤੇ ਵੱਟਾਂ ਪਾਉਣ ਤੋਂ ਰੋਕਣ ’ਤੇ ਵਿਅਕਤੀ ਨਾਲ ਕੁੱਟਮਾਰ, ਦੋ ਖ਼ਿਲਾਫ਼ ਕੇਸ ਦਰਜ
Ad Position 24
No active advertisement