ਕਪੂਰਥਲਾ, 2 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਮਮਤਾ ਸੈਦਪੁਰ ਦੀ ਅਗਵਾਈ ਵਿਚ ਮਿਡ ਡੇ ਮੀਲ ਵਰਕਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ ’ਚ ਮੰਗ ਕੀਤੀ ਗਈ ਕਿ ਮਿਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ ਤਿੰਨ ਹਜ਼ਾਰ ਰੁਪਏ ਤੋਂ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਗਰਮੀ ਤੇ ਸਰਦੀ ਰੁੱਤ ਦੀਆਂ ਵਰਦੀਆਂ ਦਿੱਤੀਆਂ ਜਾਣ, ਵਰਕਰਾਂ ਦੀਆਂ ਸੇਵਾ ਪੱਤਰੀਆਂ ਲਗਾ ਕੇ ਸੀ. ਪੀ. ਐਫ. ਤੇ ਜੀ. ਪੀ. ਐਫ. ਦੀ ਕਟੌਤੀ ਸ਼ੁਰੂ ਕੀਤੀ ਜਾਵੇ, ਵਰਕਰਾਂ ਦਾ ਜੀਵਨ ਬੀਮਾ ਤੇ ਸਿਹਤ ਬੀਮਾ ਮੁਫ਼ਤ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮੈਡੀਕਲ ਸਹੂਲਤਾਂ ਦੇਣ, 50 ਬੱਚਿਆਂ ‘ਤੇ ਦੋ ਵਰਕਰ ਤੇ 10 ਬੱਚਿਆਂ ‘ਤੇ 4 ਵਰਕਰ ਰੱਖਣ, ਵਰਕਰ ਦੀ ਹਾਦਸੇ ਦੌਰਾਨ ਮੌਤ ਹੋਣ ਦੀ ਸੂਰਤ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਸਮੇਤ ਹੋਰ ਮੰਗਾਂ ਮੰਨਣਾ ‘ਤੇ ਜ਼ੋਰ ਦਿੱਤਾ| ਮੰਗ ਪੱਤਰ ਦੇਣ ਤੋਂ ਬਾਅਦ ਮਮਤਾ ਸੈਦਪੁਰ ਨੇ ਦੱਸਿਆ ਕਿ ਉਹ ਇਸ ਸੰਬੰਧੀ ਪੰਜਾਬ ਦੇ ਮੰਤਰੀਆਂ, ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਮੰਗ ਪੱਤਰ ਦੇ ਚੁੱਕੀਆਂ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ| ਇਸੇ ਦੌਰਾਨ ਹੀ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਮੰਗ-ਪੱਤਰ ਦਿੱਤਾ। ਇਸ ਮੌਕੇ ਬਲਜਿੰਦਰ ਕੌਰ, ਰੇਖਾ, ਸਰਬਜੀਤ ਕੌਰ, ਪਰਮਜੀਤ ਕੌਰ, ਹਰਨੇਕ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਕੁਲਦੀਪ ਕੌਰ, ਨਿਸ਼ਾ, ਬਲਜੀਤ ਕੌਰ, ਦਲਬੀਰ ਕੌਰ ਆਦਿ ਮਿਡ ਡੇ ਮੀਲ ਵਰਕਰ ਹਾਜ਼ਰ ਸਨ |