03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਗਵੰਤ ਮਾਨ ਦੀ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ’ਚ 3000 ਤੇ 4500 ਰੁਪਏ ਪਾ ਕੇ ਨਵਾਂ ਇਤਿਹਾਸ ਰਚਿਆ-ਕੁਲਦੀਪ ਪਾਠਕ ਚੇਅਰਮੈਨ

Ad Position 21
No active advertisement
ਅਜੀਤ ਡੈਸਕ 03-07-2026
ਢਿਲਵਾਂ, 2 ਜੁਲਾਈ (ਗੋਬਿੰਦ ਸੁਖੀਜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿਚ ਤਿੰਨ ਮਹੀਨੇ ਦੇ ਇਕੋ ਵਾਰ ਪੈਸੇ 3000 ਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ‘ਤੇ ਰੌਣਕ ਆਈ ਹੈ ਅਤੇ ਅੱਜ ਸਵੇਰ ਤੋਂ ਹੀ ਰਹਿ ਗਈਆਂ ਮਹਿਲਾਵਾਂ ਫਾਰਮ ਭਰਨ ਤੇ ਸ਼ਰਤਾਂ ਮੁਕੰਮਲ ਕਰਨ ਲਈ ਸੇਵਾ ਕੇਂਦਰਾਂ ਵਿਚ ਲਾਈਨਾਂ ਲੱਗੀਆਂ ਨਜ਼ਰ ਆਈਆਂ| ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਸ਼ਹਿਰੀ ਪ੍ਰਧਾਨ ਬਲਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਢਿਲਵਾਂ ਸ਼ਹਿਰ ਅੰਦਰ, ਮਿਆਣੀ ਬਾਕਰਪੁਰ, ਰਮੀਦੀ, ਧਾਲੀਵਾਲ ਬੇਟ, ਭੰਡਾਲ ਬੇਟ, ਫੱਤੂਚੱਕ, ਬਿਜਲੀ ਨੰਗਲ, ਨੂਰਪੁਰ ਲਬਾਣਾ, ਨੂਰਪੁਰ ਜੱਟਾਂ ਆਦਿ ਪਿੰਡਾਂ ਵਿਚ ਮਹਿਲਾਵਾਂ ਖ਼ੁਸ਼ੀ ਨਾਲ ਕਹਿੰਦੀਆਂ ਸੁਣੀਆਂ ਗਈਆਂ ਕਿ ਭਗਵੰਤ ਮਾਨ ਦੀ ਸਰਕਾਰ ਨੇ ਬਹੁਤੇ ਕੰਮ ਚੰਗੇ ਕੀਤੇ ਹਨ| ਉਨ੍ਹਾਂ ਕਿਹਾ ਕਿ ਲੋਕਾਂ ਵਿਚ ਪੱਕਾ ਵਿਸ਼ਵਾਸ ਬਣ ਚੁੱਕਾ ਹੈ ਤੇ ਭਗਵੰਤ ਮਾਨ ਦੀ ਸੂਬਾ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਹੈ|
Ad Position 22
No active advertisement
ਪਿਛਲੀ ਖ਼ਬਰ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ-ਮਮਤਾ ਸੈਦਪੁਰ
Ad Position 24
No active advertisement