ਬੱਸ ਸਟੈਂਡ ਦੇ ਬਾਥਰੂਮ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਮੌਤ
ਅਜੀਤ ਡੈਸਕ
04-07-2026
ਕਪੂਰਥਲਾ, 3 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ ਕਪੂਰਥਲਾ ਦੇ ਬਾਥਰੂਮ ਵਿਚ ਇਕ ਨੌਜਵਾਨ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਮਿਲਿਆ, ਜਿਸ ਨੂੰ ਬਾਅਦ ਵਿਚ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਬਾਥਰੂਮ ਵਿਚੋਂ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਨੌਜਵਾਨ ਦਾ ਪਤਾ ਲੱਗਣ ‘ਤੇ ਸਥਾਨਕ ਲੋਕਾਂ ਨੇ 108 ਐਂਬੂਲੈਂਸ ਰਾਹੀਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ| ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਂਚ ਤੋਂ ਬਾਅਦ ਉਸ ਨੂੰ ਮਿ੍ਤਕ ਐਲਾਨ ਦਿੱਤਾ| ਮਿ੍ਤਕ ਨੌਜਵਾਨ ਦੀ ਪਹਿਚਾਣ ਬਲਪ੍ਰੀਤ ਸਿੰਘ ਵਾਸੀ ਨੇੜੇ ਸ਼ਿਵ ਕਾਲੋਨੀ ਪਾਰਕ ਵਜੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ| ਇਸ ਸੰਬੰਧੀ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।