10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪਾਕਿਸਤਾਨ ਵਿਚਲੇ 125 ਸਾਲਾਂ ਪੁਰਾਤਨ ਗੁਰੂ ਘਰ ਨੂੰ ਢਾਹੇ ਜਾਣ ਦੀ ਸੰਤ ਸੀਚੇਵਾਲ ਸਖ਼ਤ ਨਿੰਦਾ

Ad Position 21
No active advertisement
ਅਜੀਤ ਡੈਸਕ 04-07-2026
ਸੁਲਤਾਨਪੁਰ ਲੋਧੀ, 3 ਜੁਲਾਈ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ| ਸੰਤ ਸੀਚੇਵਾਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪਾਕਿਸਤਾਨ ਵਿਚਲੇ ਆਪਣੇ ਹਮ ਰੁਤਬਾ ਨਾਲ ਗੱਲਬਾਤ ਕਰਕੇ 125 ਸਾਲ ਪੁਰਾਣੇ ਢਾਹੇ ਗਏ ਗੁਰਧਾਮ ਨੂੰ ਮੁੜ ਉਸਾਰੀ ਕਰਵਾਉਣ ਤੇ ਇਸ ਇਤਿਹਾਸਕ ਗੁਰੂ ਧਾਮ ਨੂੰ ਢਹਾਉਣ ਵਾਲੇ ਕਾਰੋਬਾਰੀ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ| ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚਲੇ ਗੁਰਦੁਆਰਾ ‘ਸ੍ਰੀ ਗੁਰੂ ਸਿੰਘ ਸਭਾ ਸਾਹਿਬ’ ਜੋ ਕਿ ਫਾਰੂਕਾਬਾਦ ਵਿਖੇ ਸਥਾਪਿਤ ਹੈ| ਇਹ ਗੁਰੂ ਘਰ ਲਾਹੌਰ ਤੋਂ 70 ਕਿੱਲੋਮੀਟਰ ਹੀ ਦੂਰ ਹੈ| ਇਸ 125 ਸਾਲ ਪੁਰਾਣੇ ਵਿਰਾਸਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਨੂੰ ਬੁਲਡੋਜ਼ਰ ਨਾਲ ਭੂਮੀ ਮਾਫ਼ੀਆ ਵਲੋਂ ਢਾਹੇ ਜਾਣ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਹੋਈਆ ਹਨ| ਗੁਰਦੁਆਰਾ ਸਾਹਿਬ ਦੀ ਇਸ ਇਤਿਹਾਸਕ ਇਮਾਰਤ ਨੂੰ ਢਾਹੇ ਜਾਣ ਪਿੱਛੇ ਵੱਡੇ ਕਾਰੋਬਾਰੀ ਦਾ ਹੱਥ ਦੱਸਿਆ ਜਾ ਰਿਹਾ ਹੈ। ਇਹ ਜਾਣਕਾਰੀ ਵੀ ਮਿਲੀ ਹੈ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਵਾਲੇ ਔਕਾਫ਼ ਬੋਰਡ ਵਲੋਂ ਵੀ ਇਸ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ| ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਗੁਰੂ ਘਰ ਨੂੰ ਨੁਕਸਾਨ ਪਹੁੰਚਾਉਣ ਦੀ ਕੀਤੀ ਇਸ ਕੋਝੀ ਹਰਕਤ ਨਾਲ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ| ਉਨ੍ਹਾਂ ਸਮੂਹ ਸਿੱਖਾਂ ਵਲੋਂ ਪੁਰਜ਼ੋਰ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਆਪਣਾ ਅਸਰ ਰਸੂਖ ਵਰਤ ਕੇ ਪਾਕਿਸਤਾਨ ਵਿਚਲੀ ਸਿੱਖ ਵਿਰਾਸਤ ਨੂੰ ਬਚਾਉਣ ਲਈ ਆਪਣੇ ਹਮਰੁਤਬਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਇਸ ਸੰਵੇਦਨਸ਼ੀਲ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਜਾਵੇ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਈ ਜਾਵੇ| ਪਾਕਿਸਤਾਨ ਵਿਚ ਵੱਸਦਾ ਸਿੱਖ ਭਾਈਚਾਰਾ ਉਥੇ ਘੱਟ ਗਿਣਤੀ ਵਿਚ ਹੈ, ਉਨ੍ਹਾਂ ਦੀ ਤੇ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ|

ਕੇ10
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ਾਹ ਹੁਸੈਨ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 15 ਤੋਂ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24