09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਪ੍ਰਕਿਰਿਆ ਸ਼ੁਰੂ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 04-07-2026
ਕਪੂਰਥਲਾ, 3 ਜੁਲਾਈ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਵਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚਲੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਿਸ ਤਹਿਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪੋਲਿੰਗ ਸਟੇਸ਼ਨਾਂ ਦੀ ਕੱਟ ਆਫ 1200 ਵੋਟਰ ਰੱਖੀ ਗਈ ਹੈ| ਇਸ ਸੰਬੰਧੀ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ‘ਮੈਨੂਅਲ ਆਫ ਪੋਲਿੰਗ ਸਟੇਸ਼ਨ 2020’ ਵਿਚ ਦਰਜ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਕਰਵਾਉਣ ਤੇ ਇਸ ਪ੍ਰਕਿਰਿਆ ਤੋਂ ਪਹਿਲਾਂ ਸਮੂਹ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਪੜਤਾਲ ਯਕੀਨੀ ਬਣਾਈ ਜਾਵੇ ਤੇ ਇਸਦੇ ਨਾਲ ਹੀ ਰਾਜਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਤੇ ਮੀਟਿੰਗਾਂ ਕਰਨ ਉਪਰੰਤ ਹੀ ਤਜਵੀਜ਼ ਨੂੰ ਫਾਈਨਲ ਕੀਤਾ ਜਾਵੇ| ਉਨ੍ਹਾਂ ਕਿਹਾ ਕਿ ਰੈਸ਼ਨਲਾਈਜੇਸ਼ਨ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਕੇ ਤਜਵੀਜ਼ ਤਿੰਨ ਪੜਤਾਂ ’ਚ 6 ਜੁਲਾਈ ਨੂੰ ਸਥਾਨਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਜ਼ਿਲ੍ਹਾ ਪੱਧਰ ਦੇ ਸਿਆਸੀ ਪਾਰਟੀਆਂ ਦੀ ਸਹਿਮਤੀ ਲੈਣ ਉਪਰੰਤ ਫਾਈਨਲ ਤਜਵੀਜ਼ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਭੇਜੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਸੰਬੰਧੀ ਕਿਸੇ ਵੀ ਕਿਸਮ ਦਾ ਦਾਅਵਾ ਜਾਂ ਇਤਰਾਜ਼ 9 ਜੁਲਾਈ ਤੱਕ ਸੰਬੰਧਿਤ ਚੋਣ ਰਜਿਸਟਰੇਸ਼ਨ ਅਫ਼ਸਰ ਨੂੰ ਦਿੱਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਤਹਿਸੀਲਦਾਰ ਦੀ ਨਿਯੁਕਤੀ ਤੁਰੰਤ ਹੀ ਕਰਵਾਈ ਜਾਵੇ - ਹਨੀ ਟੌਂਸਾ ਅਗਲੀ ਖ਼ਬਰ ਬਾਬਾ ਸ਼ਾਹ ਹੁਸੈਨ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 15 ਤੋਂ
Ad Position 24