11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੈਂਡ ਪੂਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੇ ਫ਼ੈਸਲੇ ਦਾ ਭਾਕਿਯੂ ਕਾਦੀਆਂ ਡਟ ਕੇ ਕਰੇਗੀ ਵਿਰੋਧ

Ad Position 21
No active advertisement
ਅਜੀਤ ਡੈਸਕ 05-07-2026
ਭੁਲੱਥ, 4 ਜੁਲਾਈ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵਲੋਂ ਇਕ ਵਾਰ ਫੇਰ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਲਈ ਹੈ, ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਮਾਨਾ ਤਲਵੰਡੀ ਵਿਖੇ ਹੋਈ| ਇਸ ਸੰਬੰਧੀ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ, ਸਰਬਜੀਤ ਸਿੰਘ ਧੀਰਪੁਰ ਸਕੱਤਰ ਜਨਰਲ, ਜਸਵਿੰਦਰ ਸਿੰਘ ਮਾਨਾ ਤਲਵੰਡੀ ਤੇ ਸਮੁੱਚੀ ਜ਼ਿਲ੍ਹਾ ਕਮੇਟੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪੁਰਾਣੀ ਪਾਲਿਸੀ ’ਚ ਸੋਧਾਂ ਦਾ ਭਰਮ ਭੁਲੇਖਾ ਪਾ ਕੇ ਥੋੜੇ ਜਿਹੇ ਲਾਲਚ ਦੇ ਵਾਧੇ ਨਾਲ ਲੈਂਡ ਪੂਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਕਰ ਲਿਆ ਹੈ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਡਟਕੇ ਵਿਰੋਧ ਕਰੇਗੀ। ਦੱਸਣਾ ਬਣਦਾ ਹੈ ਕਿ ਇਸ ਪਾਲਿਸੀ ਵਾਰੇ ਨਾ ਤਾਂ ਕਿਸੇ ਕਿਸਾਨ ਜਥੇਬੰਦੀ ਨਾਲ, ਨਾ ਹੀ ਖੇਤੀ ਮਾਹਿਰਾਂ ਨਾਲ ਤੇ ਨਾ ਹੀ ਜ਼ਮੀਨਾਂ ਦੇ ਮਾਲਕਾਂ ਨਾਲ ਕੋਈ ਸਲਾਹ ਮਸ਼ਵਰਾ ਕੀਤਾ| ਇਸ ਤਰ੍ਹਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ| ਪੰਜਾਬ ਸਰਕਾਰ ਕਿਸਾਨਾਂ ਨੂੰ ਬੇਜ਼ਮੀਨੇ ਅਤੇ ਬੇਘਰੇ ਕਰਨ ਤੇ ਤੁਲੀ ਹੋਈ ਹੈ| ਇਸ ਤਰ੍ਹਾਂ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ| ਇਸ ਲਈ ਕਾਦੀਆਂ ਜਥੇਬੰਦੀ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜਥੇਬੰਦੀ ਸਰਕਾਰ ਦੀ ਇਸ ਪਾਲਿਸੀ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਇਸ ਦਾ ਡਟਵਾਂ ਵਿਰੋਧ ਕਰੇਗੀ| ਇਸ ਮੌਕੇ ਸੂਬਾ ਸਿੰਘ, ਜੀਤ ਸਿੰਘ, ਬਹਾਦਰ ਸਿੰਘ ਮੱਲੀਆਂ ਬਲਾਕ ਪ੍ਰਧਾਨ ਕਰਤਾਰਪੁਰ, ਸੂਰਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਬਗਦੀਆਂ, ਕੁਲਦੀਪ ਸਿੰਘ, ਕਰਮ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਕੇਵਲ ਪ੍ਰਚਾਰ ’ਤੇ ਲੱਗੀ-ਐਚ. ਐਸ. ਵਾਲੀਆ ਅਗਲੀ ਖ਼ਬਰ ਜ਼ਿਲ੍ਹੇ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀ ਚੈਕਿੰਗ ਤੇ ਸੈਂਪਿਲੰਗ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇ-ਅਕਾਸ਼ ਬਾਂਸਲ
Ad Position 24