ਭੁਲੱਥ, 4 ਜੁਲਾਈ (ਮੇਹਰ ਚੰਦ ਸਿੱਧੂ)-ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿਚ ਚੌਥੇ ਦਿਨ ਵੀ ਨੋ ਵਰਕ ਡੇ ਕਰਕੇ ਸਮੂਹ ਵਕੀਲਾਂ ਵਲੋਂ ਅਦਾਲਤੀ ਕੰਮ ਕਾਜ ਠੱਪ ਰੱਖਿਆ। ਗੱਲਬਾਤ ਕਰਦਿਆਂ ਐਡਵੋਕੇਟ ਸਹਿਗਲ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਖਹਿਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੀਤੇ ਝੂਠੇ ਮੁਕੱਦਮੇ ਦੇ ਰੋਸ ਵਜੋਂ ਨੋ ਵਰਕ ਡੇ ਚੱਲ ਰਿਹਾ ਹੈ ਤੇ ਅੱਜ ਚੌਥੇ ਦਿਨ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਐਡਵੋਕੇਟ ਖਹਿਰਾ ‘ਤੇ ਕੀਤਾ ਝੂਠਾ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ 6 ਜੁਲਾਈ ਨੂੰ ਪੰਜਾਬ ਭਰ ਦੀਆਂ ਅਦਾਲਤਾਂ ਵਿਚ ਸਮੂਹ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਬੰਦ ਕਰਕੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਐਸ. ਐਸ. ਪੀ. ਗੌਰਵ ਤੂਰਾ ਨੂੰ ਵਕੀਲਾਂ ਦੇ ਵਫ਼ਦ ਵਲੋਂ ਮਿਲ ਕੇ ਜਾਣੂ ਕਰਵਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ, ਜਿਸ ਕਰਕੇ ਜ਼ਿਲ੍ਹਾ ਕਚਹਿਰੀ ਕਪੂਰਥਲਾ, ਭੁਲੱਥ, ਫਗਵਾੜਾ ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਕੋਰਟਾਂ ਵਿਚ ਅਦਾਲਤੀ ਕੰਮ ਕਾਜ ਬੰਦ ਰੱਖਿਆ ਜਾਵੇਗਾ ਤੇ 6 ਜੁਲਾਈ ਨੂੰ ਰੋਸ ਵਜੋਂ ਇਨਸਾਫ਼ ਦੀ ਮੰਗ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਦਫ਼ਤਰ ਵਿਖੇ ਸਮੂਹ ਵਕੀਲਾਂ ਵਲੋਂ ਧਰਨਾ ਦਿੱਤਾ ਜਾਵੇਗਾ| ਇਸ ਮੌਕੇ ਐਡਵੋਕੇਟ ਸਤਪਾਲ ਵਧਾਵਣ, ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਪਰਵਿੰਦਰ ਸਿੰਘ ਸਰਾਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਮਨਦੀਪ ਸਿੰਘ ਇਬਰਾਹੀਮਵਾਲ, ਐਡਵੋਕੇਟ ਅਨੂਪ ਸਿੰਘ ਪ੍ਰਧਾਨ ਲੀਗਲ ਵਿੰਗ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਮਨਦੀਪ ਸਿੰਘ ਮੁਲਤਾਨੀ, ਐਡਵੋਕੇਟ ਏ. ਪੀ. ਐਸ. ਬੇਦੀ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਗੁਰਪ੍ਰੀਤ ਸਿੰਘ ਰਤਨ, ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਢਿੱਲੋਂ, ਐਡਵੋਕੇਟ ਬਲਵੀਰ ਸਿੰਘ ਤਲਵੰਡੀ, ਐਡਵੋਕੇਟ ਨਵਨੀਤ ਕੁਮਾਰ ਸਹਿਗਲ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਏਕਤਾ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਮੰਜੂ ਬਾਲਾ, ਐਡਵੋਕੇਟ ਦੀਪਕਾ ਸਹੋਤਾ, ਐਡਵੋਕੇਟ ਹਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।