09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਿਆਂ ਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਰਣਜੀਤ ਸਿੰਘ ਖੋਜੇਵਾਲ

Ad Position 21
No active advertisement
ਅਜੀਤ ਡੈਸਕ 05-07-2026
ਕਪੂਰਥਲਾ, 4 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਕਪੂਰਥਲਾ ਵਿਚ ਹੋਈ| ਮੀਟਿੰਗ ਵਿਚ ਪਾਕਿਸਤਾਨ ਦੇ ਫਾਰੂਕਾਬਾਦ ਵਿਚਲੇ ਇਕ ਇਤਿਹਾਸਕ ਗੁਰਦੁਆਰੇ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ ‘ਤੇ ਭੂ ਮਾਫ਼ੀਏ ਵਲੋਂ ਸਥਾਨਕ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ| ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਸਿੰਘ ਸਭਾ ਸਿਰਫ਼ ਇਕ ਧਾਰਮਿਕ ਸਥਾਨ ਨਹੀਂ, ਸਗੋਂ ਸਿੱਖ ਇਤਿਹਾਸ ਦੀ ਮਹੱਤਵਪੂਰਨ ਲਹਿਰ ਦਾ ਪ੍ਰਤੀਕ ਹੈ| ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਿੱਖ ਭਾਈਚਾਰੇ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਵੀ ਜਾਣੂ ਕਰਵਾਇਆ ਸੀ ਤੇ ਇਸ ਸਭ ਕੁਝ ਦੇ ਬਾਵਜੂਦ ਵੀ ਸੰਬੰਧਿਤ ਵਿਅਕਤੀਆਂ ਨੇ ਇਸ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚਾਈ| ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਪੰਜਾਬ ਦੇ ਮੁੱਖ ਮੰਤਰੀ ਤੇ ਸੂਬਾਈ ਮੰਤਰੀ ਵਲੋਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ| ਭਾਜਪਾ ਆਗੂ ਨੇ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਇਸ ਗੁਰਦੁਆਰੇ ਨੂੰ ਢਾਹੇ ਜਾਣ ਤੋਂ ਬਚਾਇਆ ਜਾ ਸਕਦਾ ਸੀ| ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ| ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਿਆਂ, ਮੰਦਰਾਂ ਤੇ ਹੋਰ ਘੱਟ ਗਿਣਤੀਆਂ ਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ| ਮੀਟਿੰਗ ’ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜੇਸ਼ ਪਾਸੀ, ਡਾ. ਰਣਵੀਰ ਕੌਸ਼ਲ, ਡਾ. ਅਮਰਨਾਥ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਦਵਿੰਦਰ ਧੀਰ, ਅਸ਼ੋਕ ਮਾਹਲਾ, ਰਾਧੇ ਸ਼ਿਆਮ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨ ਆਰ ਪਾਰ ਦੀ ਲੜਾਈ ਲੜਣਗੇ-ਕਿਸਾਨ ਆਗੂ ਅਗਲੀ ਖ਼ਬਰ ਝੂਠੇ ਮੁਕੱਦਮੇ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਚੌਥੇ ਦਿਨ ਵੀ ਨੋ ਵਰਕ ਡੇ ਰੱਖ ਕੇ ਕੀਤਾ ਰੋਸ ਦਾ ਪ੍ਰਗ...
Ad Position 24