ਨਡਾਲਾ, 5 ਜੁਲਾਈ (ਰਘਬਿੰਦਰ ਸਿੰਘ)-ਭੁਲੱਥ ਤੋਂ ਸਰਗਰਮ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਗੋਰਾ ਗਿੱਲ ਨੇ ਉਨ੍ਹਾਂ ਨੂੰ ਹਲਕਾ ਭੁਲੱਥ ਆਉਣ ਦਾ ਸੱਦਾ ਦਿੱਤਾ ਅਤੇ ਹਲਕੇ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ |ਮੁਲਾਕਾਤ ਤੋਂ ਬਾਅਦ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦਾ ਭਰੋਸਾ ਲਗਾਤਾਰ ਭਾਜਪਾ ਪ੍ਰਤੀ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਵੇਗੀ | ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੰਗਾਂ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਮਿਲ ਸਕੇ |
ਭੁਲੱਥ ਦੇ ਵਿਕਾਸ ਮੁੱਦਿਆਂ ਨੂੰ ਲੈ ਕੇ ਗੋਰਾ ਗਿੱਲ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
06-07-2026