ਕਪੂਰਥਲਾ, 5 ਜੁਲਾਈ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਿੰਡ ਮਸੀਤਾਂ ਦੇ ਇਕ ਵਿਅਕਤੀ ਜੋਗਾ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਯੂਨੀਅਨ ਦੇ ਇਲਾਕਾ ਸਕੱਤਰ ਸੁਖਦੇਵ ਸਿੰਘ ਨੱਥੂਪੁਰ ਨਾਲ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨ ਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਇਸ ਸਮੇਂ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ | ਇਨ੍ਹਾਂ ਆਗੂਆਂ ਨੇ ਸ਼ੱਕ ਪ੍ਰਗਟ ਕੀਤਾ ਕਿ ਸੁਖਦੇਵ ਸਿੰਘ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਕੋਈ ਸੱਟ ਨਹੀਂ ਲੱਗੀ | ਕਿਸਾਨ ਤੇ ਮਜ਼ਦੂਰ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਨੂੰ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਵਿਅਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਬੰਧਿਤ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਇਸੇ ਦੌਰਾਨ ਹੀ ਕਿਰਤੀ ਕਿਸਾਨ ਯੂਨੀਅਨ ਦੇ ਫੱਤੂਢੀਂਗਾ ਦੇ ਪ੍ਰਧਾਨ ਗੁਰਭੇਜ ਸਿੰਘ ਬੂਹ, ਮੀਤ ਪ੍ਰਧਾਨ ਮਨਦੀਪ ਸਿੰਘ ਖ਼ਾਨਪੁਰ, ਮਾਸਟਰ ਬਲਬੀਰ ਸਿੰਘ ਫਜ਼ਲਾਬਾਦ, ਬਲਵਿੰਦਰ ਸਿੰਘ ਦੇਸਲ, ਜ਼ਿਲ੍ਹਾ ਆਗੂ ਸਾਬਕਾ ਸਰਪੰਚ ਲੁਭਾਇਆ ਸਿੰਘ ਕਾਲਾ ਸੰਘਿਆਂ, ਕੁਲਵਿੰਦਰ ਸਿੰਘ ਭੰਡਾਲ ਬੇਟ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਸੁਰਿੰਦਰ ਸਿੰਘ ਗਦਰੀ ਬਾਬਾ ਕਾਲਾ ਸੰਘਿਆਂ, ਸ਼ੀਤਲ ਸਿੰਘ ਸੰਗੋਜਲਾ, ਪਰਮਜੀਤ ਸਿੰਘ ਭੰਡਾਲ ਬੇਟ, ਮਲਕੀਤ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਭੰਡਾਲ, ਸਾਧੂ ਸਿੰਘ ਡੱਲਾ, ਪਰਮਜੀਤ ਸਿੰਘ ਰਾਮਪੁਰ ਜਗੀਰ, ਹੰਸਾ ਸਿੰਘ ਮੁੰਡੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਬਲਵੀਰ ਸਿੰਘ ਧਾਲੀਵਾਲ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਬਿੰਦਰ ਰਾਮਪੁਰ ਜਗੀਰ, ਪਲਵਿੰਦਰ ਸਿੰਘ ਕਮਾਲਪੁਰ ਆਦਿ ਹਾਜ਼ਰ ਸਨ |