07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਰੈਵੇਵਨਿਊ ਪਟਵਾਰ ਯੂਨੀਅਨ ਵਲੋਂ 10 ਜੁਲਾਈ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਕੇਤਕ ਧਰਨਾ ਦਿੱਤਾ ਜਾਵੇਗਾ -ਸੁਖਜੀਤ ਸਿੰਘ

Ad Position 21
No active advertisement
ਅਜੀਤ ਡੈਸਕ 06-07-2026
ਸੁਲਤਾਨਪੁਰ ਲੋਧੀ, 5 ਜੁਲਾਈ (ਥਿੰਦ)-ਸੰਨ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਅਸਾਮੀਆਂ, ਸਟੇਟ ਕਾਡਰ ਨਾਲ਼ ਪੈਦਾ ਹੋਏ ਕੋਰਟ ਕੇਸਾਂ ਕਾਰਨ ਲੰਬਿਤ ਪਈਆਂ ਪਟਵਾਰੀ ਤੋਂ ਕਾਨੂੰਗੋ ਦੀਆਂ ਪਦ ਉਨਤੀਆਂ,17-07-2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਤੇ ਕੇਂਦਰੀ ਤਨਖ਼ਾਹ ਸਕੇਲ ਰੱਦ ਕਰਵਾਉਣ, ਪਟਵਾਰ ਭਵਨਾਂ ਵਿਚ ਮੁੱਢਲੀਆਂ ਸਹੂਲਤਾਂ ਨਾ ਹੋਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਜਲੰਧਰ ਵਿਖੇ ਸੂਬਾ ਪੱਧਰੀ ਸੰਕੇਤਕ ਧਰਨਾ ਦਿੱਤਾ ਜਾਵੇਗਾ |ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਪਟਵਾਰੀ ਸੁਖਜੀਤ ਸਿੰਘ ਗੋਇੰਦਵਾਲ ਨੇ ਦੱਸਿਆ ਕਿ ਲੰਮੇ ਸਮੇਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਵੱਲੋਂ ਅਣਗੋਲਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਦੇ ਕਰਮਚਾਰੀਆਂ ਉੱਪਰ ਲਗਾਤਾਰ ਬੋਝ ਪਾਇਆ ਜਾ ਰਿਹਾ ਹੈ | ਲਾਲ ਲਕੀਰ ਦੇ ਕੰਮ, ਯੁੱਧ ਨਸ਼ਿਆਂ ਵਿਰੁੱਧ, ਕੁਦਰਤੀ ਆਫ਼ਤਾਂ ਦਾ ਸਰਵੇ ਅਤੇ ਹੜ੍ਹਾਂ ਵਿਚ ਪਟਵਾਰੀਆਂ ਵੱਲੋਂ ਬਾਖ਼ੂਬੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਪਰ ਮੰਗਾਂ ਸਬੰਧੀ ਹਮੇਸ਼ਾ ਸਰਕਾਰ ਨੇ ਸਾਨੂੰ ਵਿਸਾਰਿਆ ਹੈ | ਉਨ੍ਹਾਂ ਨੇ ਕਿਹਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ ਅਤੇ ਇਸੇ ਤਰ੍ਹਾਂ ਮਹਿੰਗਾਈ ਭੱਤੇ ਉੱਪਰ ਵੀ ਪੰਜਾਬ ਸਰਕਾਰ ਨੇ ਬਿਲਕੁਲ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੰਕੇਤਕ ਧਰਨੇ ਤੋਂ ਬਾਅਦ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਛੇੜਿਆ ਜਾਵੇਗਾ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਸਿੰਘ ਅਟਵਾਲ, ਪਟਵਾਰੀ ਸੁਨੀਲ ਗੋਂਡ,ਪਟਵਾਰੀ ਲਵਪ੍ਰੀਤ ਸਿੰਘ, ਪਟਵਾਰੀ ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੂਠ ਦੀ ਰਾਜਨੀਤੀ ਤੋਂ ਪੰਜਾਬ ਨੂੰ ਬਚਾਉਣ ਲਈ ਲੋਕਾਂ ਨੂੰ ਕਰਾਂਗੇ ਲਾਮਬੰਦ-ਆਹਲੀ ਅਗਲੀ ਖ਼ਬਰ ਭੁਲੱਥ ’ਚ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਦਾ ਅਸਰ, ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਰਾਸ਼ੀ
Ad Position 24