ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਦੀ ਸੈਪਲਾਥਾਨ ਗਤੀਵਿਧੀ ਕਰਵਾਈ ਗਈ | ਜਿਸ ਵਿਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਗਤੀਵਿਧੀ ਵਿਚ ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ ਦਿਖਾਈਆਂ ਗਈਆਂ, ਜਿਨ੍ਹਾਂ ਦੀ ਪਹਿਚਾਣ ਕਰਕੇ ਬੱਚਿਆਂ ਨੇ ਉਨ੍ਹਾਂ ਦੇ ਸਹੀ ਸ਼ਬਦ ਤੇ ਸਹੀ ਸਪੈਿਲੰਗ ਦੱਸੇ | ਸਕੂਲ ਦੀ ਪਿ੍ੰਸੀਪਲ ਨੇ ਦੱਸਿਆ ਕਿ ਇਸ ਮਨੋਰੰਜਕ ਗਤੀਵਿਧੀ ਨੂੰ ਬੱਚਿਆਂ ਦੀ ਸ਼ਬਦਾਵਲੀ, ਅੱਖਾਂ ਦੀ ਪਹਿਚਾਣ, ਉਚਾਰਨ ਅਤੇ ਸਪੈਿਲੰਗ ਦੀ ਸਮਝ ਨੂੰ ਹੋਰ ਮਜ਼ਬੂਤ ਕੀਤਾ | ਇਸ ਗਤੀਵਿਧੀ ਵਿਚ ਬੱਚਿਆਂ ਨੇ ਆਪਣੀ ਸਿੱਖਣ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |