05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੁਰਦੁਆਰਾ ਸ੍ਰੀ ਸਿੰਘ ਸਾਹਿਬ ਨੂੰ ਢਾਹੇ ਜਾਣ ਦੇ ਮਾਮਲੇ ਦੀ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ-ਐਚ.ਐਸ. ਵਾਲੀਆ

Ad Position 21
No active advertisement
ਅਜੀਤ ਡੈਸਕ 07-07-2026
ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਇਕ ਬਿਆਨ ਵਿਚ ਪਾਕਿਸਤਾਨ ਦੇ ਫਾਰੂਕਾਬਾਦ ਵਿਚ 125 ਸਾਲ ਪੁਰਾਣੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਇਸ ਮਾਮਲੇ ਵਿਚ ਸਥਾਨਕ ਪ੍ਰਸ਼ਾਸਨ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕੋਈ ਠੋਸ ਕਾਰਵਾਈ ਨਾ ਕਰਨ ਕਾਰਨ ਇਹ ਘਟਨਾ ਵਾਪਰੀ, ਜਿਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਉਨ੍ਹਾਂ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਿੱਖ ਭਾਈਚਾਰੇ ਦੇ ਜਾਣ ਮਾਲ ਦੀ ਰਾਖੀ ਤੋਂ ਇਲਾਵਾ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ | ਅਕਾਲੀ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਸਿੰਘ ਸਾਹਿਬ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਬਿਨ੍ਹਾਂ ਦੇਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ‘ਚ 3000 ਤੇ 4500 ਰੁਪਏ ਪਾ ਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ-ਬਿਕ... ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ਸ਼ਾਨਦਾਰ ਸੇਵਾਵਾਂ ਲਈ ਡਾ. ਗੁਰਦੇਵ ਸਿੰਘ ਭੱਟੀ ਦਾ ਸਟੇਟ ਐਵਾਰਡ ਨਾਲ ਸਨਮਾਨ
Ad Position 24
No active advertisement