05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰਨਗੇ ਕਿਸਾਨ

Ad Position 21
No active advertisement
ਅਜੀਤ ਡੈਸਕ 07-07-2026
ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਤੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਦੇ ਨਾਂ ‘ਤੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ ਤੇ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ ਤੇ ਇਸ ਨੂੰ ਵਿਕਾਸ ਦੇ ਨਾਂ ‘ਤੇ ਖ਼ਤਮ ਕਰਨ ਦੀ ਕੋਸ਼ਿਸ਼ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਵੱਡੇ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸਾਨ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀ ਸੰਕਟ, ਡਿੱਗਦੇ ਭੂ-ਜਲ ਪੱਧਰ ਤੇ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਿਹਾ ਹੈ | ਅਜਿਹੇ ਸਮੇਂ ‘ਚ ਸਰਕਾਰ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਤੇ ਖੇਤੀ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ | ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਕਿਸਾਨਾਂ ਦੇ ਹਿਤਾਂ ਨੂੰ ਧਿਆਨ ‘ਚ ਰੱਖਦਿਆਂ ਖੇਤੀ ਤੇ ਪੇਂਡੂ ਵਿਕਾਸ ਲਈ ਨਵੀਆਂ ਨੀਤੀਆਂ ਬਣਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਡਾ. ਚੱਬੇਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ‘ਚ 3000 ਤੇ 4500 ਰੁਪਏ ਪਾ ਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ-ਬਿਕ...
Ad Position 24
No active advertisement