ਡਡਵਿੰਡੀ, 6 ਜੁਲਾਈ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਜਮ੍ਹਾਂ ਹੋਣ ਉਪਰੰਤ ਪਿੰਡ ਅਹਿਮਦਪੁਰ ਛੰਨਾ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ | ਪਿੰਡ ਦੀਆਂ ਮਹਿਲਾਵਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਇਸ ਯੋਜਨਾ ਨੂੰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਬਾਬਾ ਹੁਸ਼ਿਆਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਇਆ ਹੈ ਅਤੇ ਹਰ ਵਰਗ ਲਈ ਇਤਿਹਾਸਕ ਫ਼ੈਸਲੇ ਲਏ ਹਨ | ਇਸ ਮੌਕੇ ਹਰਮਨਦੀਪ ਕੌਰ ਸਰਪੰਚ, ਰਮਨਦੀਪ ਕੌਰ ਮੈਂਬਰ, ਚਰਨਜੀਤ ਕੌਰ, ਗੁਰਦੀਪ ਕੌਰ, ਆਸ਼ਾ ਰਾਣੀ, ਕੋਮਲਦੀਪ ਕੌਰ, ਬਲਵੀਰ ਕੌਰ, ਸੁਖਵਿੰਦਰ ਕੌਰ, ਸੁਰਜੀਤ ਕੌਰ, ਮੰਜੂ, ਪਰਮਿੰਦਰ ਕੌਰ, ਗਗਨਦੀਪ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਹੁਸ਼ਿਆਰ ਸਿੰਘ ਮੈਂਬਰ ਬਲਾਕ ਸੰਮਤੀ, ਗੁਰਨਾਮ ਸਿੰਘ, ਸੁਪਨਦੀਪ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |