06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਐਡਵੋਕੇਟ ਖਹਿਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਦਰਜ ਕੀਤਾ ਝੂਠਾ ਕੇਸ ਰੱਦ ਨਾ ਹੋਇਆ ਤਾਂ ਬਾਰ ਐਸੋਸੀਏਸ਼ਨ ਸੰਘਰਸ਼ ਕਰੇਗੀ-ਕੁਲਵੰਤ ਸਿੰਘ ਸਹਿਗਲ

Ad Position 21
No active advertisement
ਅਜੀਤ ਡੈਸਕ 08-07-2026
ਕਪੂਰਥਲਾ, 7 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਬਾਰ ਐਸੋਸੀਏਸ਼ਨ ਭੁਲੱਥ ਦੇ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਮਿਲ ਕੇ ਮੰਗ ਕੀਤੀ ਕਿ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਖਹਿਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ ‘ਤੇ ਪੁਲਿਸ ਵਲੋਂ ਦਰਜ ਕੀਤੇ ਗਏ ਝੂਠੇ ਮੁਕੱਦਮੇ ਦੀ ਨਿਰਪੱਖ ਜਾਂਚ ਕਰਵਾ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਤੇ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਨੇ ਕਿਹਾ ਕਿ ਜੇਕਰ ਐਡਵੋਕੇਟ ਖਹਿਰਾ ਵਿਰੁੱਧ ਪੁਲਿਸ ਵਲੋਂ ਦਰਜ ਕੀਤਾ ਗਿਆ ਝੂਠਾ ਕੇਸ ਰੱਦ ਨਹੀਂ ਕੀਤਾ ਜਾਂਦਾ ਤਾਂ ਐਸੋਸੀਏਸ਼ਨ ਸੰਘਰਸ਼ ਛੇੜਣ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ | ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਪਰਵਿੰਦਰ ਸਿੰਘ ਸਰਾਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਮਨਦੀਪ ਸਿੰਘ ਇਬਰਾਹੀਮਵਾਲ, ਐਡਵੋਕੇਟ ਅਨੂਪ ਸਿੰਘ ਪ੍ਰਧਾਨ ਲੀਗਲ ਵਿੰਗ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਮਨਦੀਪ ਸਿੰਘ ਮੁਲਤਾਨੀ, ਐਡਵੋਕੇਟ ਏ.ਪੀ.ਐਸ ਬੇਦੀ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਗੁਰਪ੍ਰੀਤ ਸਿੰਘ ਰਤਨ, ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਢਿੱਲੋਂ, ਐਡਵੋਕੇਟ ਬਲਵੀਰ ਸਿੰਘ ਤਲਵੰਡੀ, ਐਡਵੋਕੇਟ ਨਵਨੀਤ ਕੁਮਾਰ ਸਹਿਗਲ, ਐਡਵੋਕੇਟ ਆਜ਼ਾਦ ਸਿੱਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਡਾ. ਚੱਬੇਵਾਲ ਨੇ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ-ਬਿਕਰਮਜੀਤ ਸਿੰਘ ਚੌਹਾਨ
Ad Position 24
No active advertisement