06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕਿਸੇ ਵੀ ਸਰਕਾਰ ਨੇ ਕਪੂਰਥਲਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ-ਗੁਰਮੀਤ ਲਾਲ ਬਿੱਟੂ

Ad Position 21
No active advertisement
ਅਜੀਤ ਡੈਸਕ 08-07-2026
ਕਪੂਰਥਲਾ, 7 ਜੁਲਾਈ (ਵਿ.ਪ੍ਰ.)-ਏਕਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜ਼ਿਲ੍ਹੇ ਦੇ ਵਿਕਾਸ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਰਾਜਸੀ ਪਾਰਟੀ ਦੀਆਂ ਸਰਕਾਰਾਂ ਬਣੀਆਂ, ਪ੍ਰੰਤੂ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੇ ਕਪੂਰਥਲਾ ਵਿਚ ਸਰਬਪੱਖੀ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ ਪਾਸ ਦੇ ਖੇਤਰਾਂ ਵਿਚ ਸੜਕਾਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ, ਬਰਸਾਤ ਦੇ ਦਿਨਾਂ ਵਿਚ ਸੜਕਾਂ ਵਿਚ ਪਾਣੀ ਖੜ੍ਹਾ ਹੋਣ ਕਾਰਨ ਪਏ ਡੂੰਘੇ ਟੋਇਆਂ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪ੍ਰਸ਼ਾਸਨਿਕ ਤੇ ਜਨਤਾ ਦੇ ਨੁਮਾਇੰਦਿਆਂ ਦੇ ਦਰਵਾਜੇ ਖੜਕਾ ਰਹੇ ਹਨ, ਪਰ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਵਿਚਲੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਨਾਲ ਨਾਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਨਾ ਹੋਇਆ ਤਾਂ ਏਕਤਾ ਪਾਰਟੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੀਟਿੰਗ ਵਿਚ ਪਾਰਟੀ ਦੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਮਾਨ, ਚਰਨਜੀਤ ਸਿੰਘ ਮੱਟੂ, ਸਾਹਿਲ, ਚੇਤਨ, ਵਿਸ਼ਾਲ, ਯੋਧਵੀਰ ਸਿੰਘ, ਗੁਰਬਚਨ ਲਾਲ, ਰੋਹਿਤ ਸਾਗਰ, ਮਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮਹੰਤ ਰਾਮ ਜੀ ਦਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਨੇ 5 ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ
Ad Position 24
No active advertisement