06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇ-ਗੁਰਪ੍ਰੀਤ ਸਿੰਘ ਗੋਪੀ

Ad Position 21
No active advertisement
ਅਜੀਤ ਡੈਸਕ 08-07-2026
ਕਪੂਰਥਲਾ, 7 ਜੁਲਾਈ (ਵਿ.ਪ੍ਰ.)-ਯੂਥ ਕਾਂਗਰਸ ਹਲਕਾ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂਅ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਮੁਕੰਮਲ ਕੀਤੀ ਜਾਵੇ | ਮੰਗ ਪੱਤਰ ਵਿਚ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਕੁੱਝ ਥਾਵਾਂ ‘ਤੇ ਆਮ ਆਦਮੀ ਪਾਰਟੀ ਵਲੋਂ ਜੋ ਮਹਿਲਾ ਸਤਿਕਾਰ ਸਖੀਆਂ ਅਤੇ ਸਕੀਮ ਨਾਲ ਜੁੜੇ ਕਰਮਚਾਰੀਆਂ ਵਲੋਂ ਪਹਿਲ ਦੇ ਆਧਾਰ ’’ਤੇ ਆਰਥਿਕ ਤੌਰ ‘ਤੇ ਸੰਪਰਕ ਪਰਿਵਾਰਾਂ, ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਰਹਿੰਦੇ ਐਨ.ਆਰ.ਆਈ. ਪਰਿਵਾਰਾਂ ਨਾਲ ਸਬੰਧਿਤ ਜਾਂ ਯੋਗ ਵਿਅਕਤੀਆਂ ਦੇ ਫਾਰਮ ਪਹਿਲਾਂ ਭਰੇ ਜਾ ਰਹੇ ਹਨ, ਜਦਕਿ ਲੋੜਵੰਦ ਤੇ ਗਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਕਥਿਤ ਤੌਰ ‘ਤੇ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਯੋਗ ਔਰਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਇਸ ਯੋਜਨਾ ਦਾ ਲਾਭ ਕੇਵਲ ਯੋਗ ਤੇ ਹੱਕਦਾਰ ਔਰਤਾਂ ਨੂੰ ਹੀ ਪਹੁੰਚਾਇਆ ਜਾਵੇ ਤੇ ਫਾਰਮ ਭਰਨ ਦੀਪ ਪ੍ਰਕਿਰਿਆ ਬਿਨ੍ਹਾਂ ਕਿਸੇ ਪੱਖਪਾਤ, ਸਿਫ਼ਾਰਸ਼ ਤੋਂ ਬਿਨ੍ਹਾਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਤਾਂ ਜੋ ਸਰਕਾਰ ਦੀ ਇਸ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਕੰਮ ਠੱਪ ਰੱਖਿਆ - ਐਡਵੋਕੇਟ ਸੰਧਾ ਅਗਲੀ ਖ਼ਬਰ ਬਾਬਾ ਮਹੰਤ ਰਾਮ ਜੀ ਦਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ
Ad Position 24
No active advertisement