06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬਾਰ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਕੰਮ ਠੱਪ ਰੱਖਿਆ - ਐਡਵੋਕੇਟ ਸੰਧਾ

Ad Position 21
No active advertisement
ਅਜੀਤ ਡੈਸਕ 08-07-2026
ਸੁਲਤਾਨਪੁਰ ਲੋਧੀ, 7 ਜੁਲਾਈ (ਨਰੇਸ਼ ਹੈਪੀ)-ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਸੁਲਤਾਨਪੁਰ ਲੋਧੀ ਦੀ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ 7 ਜੁਲਾਈ ਅੱਜ ਤੋਂ ਅਣਮਿਥੇ ਸਮੇਂ ਲਈ ਕੰਮ ਠੱਪ ਰੱਖਿਆ ਗਿਆ, ਇਹ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ ਨੇ ਦੱਸਿਆ ਕਿ 29 ਜੂਨ ਨੂੰ ਮਾਨਯੋਗ ਚੀਫ਼ ਜਸਟਿਸ ਨੇ ਲੀਗਲ ਏਅਰ ਡਿਫੈਂਸ ਨੀਤੀ ਨੂੰ ਗਲਤ ਮੰਨਦੇ ਹੋਏ ਇਸ ਤੇ ਮੁੜ ਵਿਚਾਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਵੱਲੋਂ ਅਜੇ ਤੱਕ ਵੀ ਕੋਈ ਫ਼ੈਸਲਾ ਨਹੀਂ ਦੱਸਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਭਾਰਤ ਦੇ ਮਾਨਯੋਗ ਚੀਫ਼ ਜਸਟਿਸ ਨੇ ਸਵੀਕਾਰ ਕੀਤਾ ਸੀ ਕਿ ਮੌਜੂਦਾ ਲੀਗਲ ਏਡ ਨੀਤੀ ਚੰਗੀ ਸਰਵਿਸ ਲਈ ਬਣਾਈ ਗਈ ਸੀ ਅਤੇ ਇਸਦੀ ਦੁਰਵਰਤੋਂ ਵੇਖ ਕੇ ਇਸ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਨੇ ਮੰਗ ਕੀਤੀ ਹੈ ਕਿ ਮੌਜੂਦਾ ਐਨ ਏ ਡੀ ਸੀ ਪ੍ਰਣਾਲੀ ਨੂੰ ਬੰਦ ਕੀਤਾ ਜਾਵੇ ਕਿਉਂਕਿ ਇਸ ਨਾਲ ਵਕੀਲਾਂ ਦੀ ਪੇਸ਼ੇਵਰ ਆਜ਼ਾਦੀ ਅਤੇ ਹਿੱਤਾਂ ਤੇ ਮਾੜਾ ਪ੍ਰਭਾਵ ਪਿਆ ਹੈ | ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਦੀ ਇਸ ਮੰਗ ਦਾ ਸਮਰਥਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਬਾਰ ਐਸੋਸੀਏਸ਼ਨਾਂ (ਸੰਯੁਕਤ ਐਕਸ਼ਨ ਕਮੇਟੀ) ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਇੱਕਜੁੱਟਤਾ ਰੱਖਦੇ ਹੋਏ ਅੱਜ 7 ਜੁਲਾਈ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਬਾਰ ਐਸੋਸੀਏਸ਼ਨ ਪੰਜਾਬ (ਸਾਂਝੀ ਐਕਸ਼ਨ ਕਮੇਟੀ) ਦੇ ਉਪਰੋਕਤ ਸਮੂਹਿਕ ਫ਼ੈਸਲੇ ਵਿਚ ਹਿੱਸਾ ਲੈਣ ਅਤੇ ਇਸਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਸੰਕਲਪ ਲੈਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨ ਕਲੱਬ ਭੁਲੱਥ ਵਿਸ਼ਵਾਸ ਵਲੋਂ ਸਕੂਲ ਨੂੰ 15 ਪੱਖੇ ਭੇਟ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇ-ਗੁਰਪ੍ਰੀਤ ਸਿੰਘ ਗੋਪ...
Ad Position 24
No active advertisement