02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਰੇਹੜੀ ਸਵਾਰ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 09-07-2026

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਰੇਹੜੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਰੇਹੜੀ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨਦੀਪ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਕਾਂਜਲੀ ਨੇ ਦੱਸਿਆ ਕਿ ਉਹ ਜਲੰਧਰ ਰੋਡ ਵੱਲ ਮੋਟਰਸਾਈਕਲ ਰੇਹੜੀ ‘ਤੇ ਜਾ ਰਿਹਾ ਸੀ ਤਾਂ ਪਿੱਛੋਂ ਆਉਂਦੀ ਇਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੋਂ ਡਿੱਗਣ ਕਾਰਨ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਪਾਵਰਕਾਮ ਦਫ਼ਤਰ ਭੁਲੱਥ ਨੂੰ ਚੋਰਾਂ ਬਣਾਇਆ ਨਿਸ਼ਾਨਾ, ਨਵੇਂ ਪੁਰਾਣੇ ਮੀਟਰ, ਕੇਬਲਾਂ ਅਤੇ ਦਫ਼ਤਰੀ ਰਿਕਾਰਡ ਲੈ ਕੇ ਹੋਏ...
Ad Position 24
No active advertisement