02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨੌਜਵਾਨ ਦੀ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ

Ad Position 21
No active advertisement
ਅਜੀਤ ਡੈਸਕ 09-07-2026
ਫਗਵਾੜਾ, 8 ਜੁਲਾਈ (ਹਰਜੋਤ ਸਿੰਘ ਚਾਨਾ)- ਇਥੋਂ ਦੇ ਮੁਹੱਲਾ ਸੰਤੋਖਪੁਰਾ ਵਿਖੇ ਇੱਕ ਵਿਅਕਤੀ ਨੇ ਕੁੱਝ ਨੌਜਵਾਨਾਂ ‘ਤੇ ਘਰ ‘ਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੀੜਤ ਸਟੀਫਨ ਕੁਮਾਰ ਵਾਸੀ ਮੁਹੱਲਾ ਸੰਤੋਖਪੁਰਾ ਨੇ ਦੱਸਿਆ ਕਿ ਉਹ ਪਹਿਲਾਂ ਅਪਰਾ ਵਿਖੇ ਇੱਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ | ਬਾਅਦ ਵਿਚ ਉਸ ਨੇ ਆਪਣਾ ਕੰਮ ਸ਼ੁਰੂ ਕਰ ਲਿਆ, ਜਿਸ ਕਾਰਨ ਰੈਸਟੋਰੈਂਟ ਨਾਲ ਜੁੜੇ ਕੁਝ ਲੋਕਾਂ ਨਾਲ ਉਸ ਦਾ ਵਿਵਾਦ ਚੱਲ ਰਿਹਾ ਸੀ | ਉਸ ਦਾ ਦਾਅਵਾ ਹੈ ਕਿ ਇਸ ਤੋਂ ਪਹਿਲਾਂ ਵੀ ਉਸ ‘ਤੇ ਹਮਲਾ ਹੋ ਚੁੱਕਾ ਹੈ, ਜਿਸ ਦੀ ਸੂਚਨਾ ਉਸ ਨੇ ਅਪਰਾ ਪੁਲਿਸ ਨੂੰ ਦਿੱਤੀ ਸੀ | ਪੀੜਤ ਦੇ ਮੁਤਾਬਕ, ਬੀਤੇ ਦਿਨੀਂ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ‘ਚ ਮੌਜੂਦ ਸੀ, ਤਾਂ ਕੁੱਝ ਨੌਜਵਾਨ ਜ਼ਬਰਦਸਤੀ ਘਰ ਅੰਦਰ ਦਾਖ਼ਲ ਹੋਏ ਤੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਇੱਕ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਦੂਜੇ ਨੂੰ ਮਹੱਲਾ ਵਾਸੀਆਂ ਦੀ ਮਦਦ ਨਾਲ ਕਾਬੂ ਕਰ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਬੀ.ਪੀ.ਈ.ਓਜ਼ ਦੀਆਂ 107 ਪੋਸਟਾਂ ਖਾਲੀ ਹੋਣ ਕਾਰਨ ਪ੍ਰਾਇਮਰੀ ਸਿੱਖਿਆ ਦਾ ਪ੍ਰਬੰਧ ਲੀਹੋਂ ਲੱਥਿਆ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24
No active advertisement