ਭੁਲੱਥ, 8 ਜੁਲਾਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸਐਮਓ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਡੇਂਗੂ ਮਲੇਰੀਆ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਬੁਖ਼ਾਰ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਆਪਣੇ ਘਰਾਂ ਅੰਦਰ ਗਮਲਿਆਂ, ਕੂਲਰਾਂ ਵਗੈਰਾ ਦਾ ਪਾਣੀ ਸਮੇਂ ਸਮੇਂ ਸਿਰ ਬਦਲਦੇ ਰਹਿਣਾ ਚਾਹੀਦਾ | ਸਿਵਲ ਹਸਪਤਾਲ ਭੁਲੱਥ ਵਿਖੇ ਡੇਂਗੂ ਮਲੇਰੀਆ ਦੇ ਟੈੱਸਟ ਵਗੈਰਾ ਫ਼ਰੀ ਕੀਤੇ ਜਾਂਦੇ ਹਨ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ ਐਮਪੀਐਚ ਗੁਰਜੀਤ ਸਿੰਘ, ਹੈਲਥ ਇੰਸਪੈਕਟਰ ਸੁਖਵਿੰਦਰ ਸਿੰਘ, ਆਸ਼ਾ ਵਰਕਰ ਮਨਦੀਪ ਕੌਰ, ਤੇ ਬਰੀਡਿੰਗ ਚੈੱਕਰ ਮਨਿੰਦਰ ਸਿੰਘ, ਤੇ ਗੌਰਵ ਹਾਜ਼ਰ ਸਨ |