ਸੁਲਤਾਨਪੁਰ ਲੋਧੀ,8 ਜੁਲਾਈ (ਥਿੰਦ, ਨਰੇਸ਼ ਹੈਪੀ)-ਪੰਜਾਬ ਸਰਕਾਰ ਅਤੇ ਪ੍ਰਾਈਵੇਟ ਸਕੂਲ ਫੈਡਰੇਸ਼ਨ ਦੁਆਰਾ ਸ਼ੁਰੂ ਕੀਤੀ ਮੁਹਿੰਮ ਏਕ ਪੇਡ ਮਾਂ ਕੇ ਨਾਮ ਅਤੇ ਹਰਿਆਲੀ ਸਪਤਾਹ ਰੁੱਖ ਲਗਾਉਣ ਦੀ ਮੁਹਿੰਮ ਨੂੰ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾਵੇਗਾ |ਇਸ ਸਬੰਧੀ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਉਤਸ਼ਾਹਿਤ ਕਰਦਿਆਂ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ ਨੇ ਕਿਹਾ ਕਿ ਰੁੱਖਾਂ ਦੀ ਵੱਡੇ ਪੱਧਰ ਤੇ ਹੋ ਰਹੀ ਕਟਾਈ ਨਾਲ ਵਾਤਾਵਰਨ ਵਿਚ ਬਹੁਤ ਤਬਦੀਲੀਆਂ ਆ ਰਹੀਆਂ ਹਨ ਜੋ ਸਾਡੇ ਲਈ ਖ਼ਤਰਨਾਕ ਹਨ | ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਨ ਨੂੰ ਸੰਭਾਲਣ ਅਤੇ ਰੁੱਖਾਂ ਦੀ ਹੋ ਰਹੀ ਕਟਾਈ ਨੂੰ ਰੋਕਣ ਲਈ ਵੱਖ-ਵੱਖ ਸਥਾਨਾਂ ਤੇ ਵੱਧ ਤੋਂ ਵੱਧ ਰੁੱਖਾਂ ਨੂੰ ਲਗਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਬੂਟੇ ਦਿੱਤੇ ਜਾਣਗੇ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਸਹਿਯੋਗ ਨਾਲ਼ ਕੀਤੀ ਜਾਵੇਗੀ |ਮਿਸ਼ਨ ਹਰਿਆਵਲ ਅਧੀਨ ਪਿ੍ੰਸੀਪਲ ਮੋਨਾ ਘਈ ਨੇ ਦੱਸਿਆ ਕਿ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਹਮੇਸ਼ਾ ਹੀ ਪ੍ਰੇਰਿਤ ਕੀਤਾ ਜਾਂਦਾ ਹੈ |ਪਿ੍ੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਵੀ ਛੋਟੇ ਬੱਚਿਆਂ ਨਾਲ਼ ਮਿਲਕੇ ਰੰਗ ਬਿਰੰਗੇ ਤੇ ਮਨਮੋਹਕ ਫੁੱਲਾਂ ਵਾਲੇ ਬੂਟਿਆਂ ਨੂੰ ਲਗਾਇਆ ਜਾਵੇਗਾ ਅਤੇ ਉਨ੍ਹਾਂ ਦੇ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਬੱਚਿਆਂ ਨੂੰ ਹੀ ਸੌਂਪੀ ਗਈ ਤਾਂ ਜੋ ਉਨ੍ਹਾਂ ਵਿਚ ਰੁੱਖਾਂ ਤੇ ਵਾਤਾਵਰਨ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਹੋਵੇ | ਇਸ ਮੌਕੇ ਵਾਇਸ ਡਾਇਰੈਕਟਰ ਸ. ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਸ. ਪ੍ਰਗਟ ਸਿੰਘ ਜੱਜ ਅਤੇ ਮੈਨੇਜਮੈਂਟ ਮੈਂਬਰ ਮੈਡਮ ਮਨਜੀਤ ਕੌਰ ਤੇ ਮੈਡਮ ਨਵਜੋਤ ਕੌਰ, ਈਕੋ ਕਲੱਬ ਦੇ ਪ੍ਰਧਾਨ ਸ. ਪਿ੍ਤਪਾਲ ਸਿੰਘ, ਕੋਆਰਡੀਨੇਟਰ ਅਵਤਾਰ ਸਿੰਘ, ਸ਼ਵੇਤਾ, ਬਲਜਿੰਦਰ ਕੌਰ, ਅਕੈਡਮਿਕ ਡੀਨ ਮੈਡਮ ਸਿਮਰਜੀਤ ਕੌਰ, ਐਕਟੀਵਿਟੀ ਇੰਚਾਰਜ ਸ਼ਾਇਨਜੋਤ ਕੌਰ ਤੇ ਸਲੋਨੀ ਅਰੋੜਾ ਅਤੇ ਸਟਾਫ਼ ਮੈਂਬਰ ਸੁਨੀਲ ਦੱਤ ਕਾਲੀਆ, ਦੀਪਕ ਟੰਡਨ, ਰਾਜਵਿੰਦਰ ਕੌਰ ਆਦਿ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ |