05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲਾਇਆ ਸਿਵਲ ਹਸਪਤਾਲ ਦੇ ਬਾਹਰ ਧਰਨਾ

Ad Position 21
No active advertisement
ਅਜੀਤ ਡੈਸਕ 10-07-2026

ਕਪੂਰਥਲਾ, 9 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਸੀ | ਜਿਸ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ | ਧਰਨਾਕਾਰੀ ਨੇ ਉੱਚ ਅਧਿਕਾਰੀਆਂ ਤੋਂ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ | ਐਸ.ਐਮ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅਸੀਂ ਡਾਕਟਰਾਂ ਦਾ ਬੋਰਡ ਬਣਾ ਕੇ ਜੱਜ ਸਾਹਿਬ ਦੀ ਮੌਜੂਦਗੀ ਵਿਚ ਵੀਡੀਓਗ੍ਰਾਫ਼ੀ ਕਰਵਾ ਕੇ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ | ਇਸ ਸਬੰਧੀ ਡੀ.ਐਸ.ਪੀ. ਸਬ ਡਵੀਜ਼ਨ ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਤੇ ਦਿਨੀਂ ਜੇਲ੍ਹ ਵਿਚ ਬੰਦ ਹਵਾਲਾਤੀ ਹਰਪ੍ਰੀਤ ਚਾਹਲ ਪੁੱਤਰ ਸਵਰਨ ਦਾਸ ਵਾਸੀ ਤਲਣ ਜ਼ਿਲ੍ਹਾ ਜਲੰਧਰ ਜੋ ਕਿ ਲੜਾਈ ਝਗੜੇ ਦੇ ਕੇਸ ਵਿਚ ਭਗੌੜਾ ਚੱਲ ਰਿਹਾ ਸੀ ਜਿਸਨੂੰ ਪਰਿਵਾਰਕ ਮੈਂਬਰਾਂ ਨੇ ਹੀ ਕੋਰਟ ਵਿਚ ਪੇਸ਼ ਕਰਵਾਇਆ ਸੀ ਅਤੇ ਉਸ ਦੀ ਬੀਤੇ ਦਿਨੀਂ ਜੇਲ੍ਹ ਵਿਚ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਮੌਤ ਦੀ ਕਾਰਵਾਈ 176 ਦੀ ਹੁੰਦੀ ਹੈ ਤੇ ਇਹ ਸਾਰੀ ਕਾਰਵਾਈ ਜੁਡੀਸ਼ੀਅਲ ਹੁੰਦੀ ਹੈ | ਜੱਜ ਸਾਹਿਬ ਦੀ ਮੌਜੂਦਗੀ ਵਿਚ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ | ਜਿਸਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਸਿੱਖਾਂ ’ਤੇ ਢਾਹੇ ਜ਼ੁਲਮਾਂ ਦੀ ਅਸਲ ਦਾਸਤਾਨ ਹੈ ਫ਼ਿਲਮ ‘ਸਤਲੁਜ’ - ਰਣਜੀਤ ਸਿੰਘ ਖੁਰਾਣਾ ਅਗਲੀ ਖ਼ਬਰ ਦੇਰ ਰਾਤ ਪੁਲੀਸ ਵਲੋਂ ਚੈਕਿੰਗ ਮੁਹਿੰਮ ਚਲਾਈ, ਡੀ.ਆਈ.ਜੀ. ਸਿੰਗਲਾ ਵਲੋਂ ਨਾਕਿਆਂ ਦੀ ਚੈਕਿੰਗ
Ad Position 24
No active advertisement