05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਾਂਗਰਸ ਵਲੋਂ ਸਿੱਖਾਂ ’ਤੇ ਢਾਹੇ ਜ਼ੁਲਮਾਂ ਦੀ ਅਸਲ ਦਾਸਤਾਨ ਹੈ ਫ਼ਿਲਮ ‘ਸਤਲੁਜ’ - ਰਣਜੀਤ ਸਿੰਘ ਖੁਰਾਣਾ

Ad Position 21
No active advertisement
ਅਜੀਤ ਡੈਸਕ 10-07-2026

ਫਗਵਾੜਾ, 9 ਜਲਾਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਮਨੁੱਖੀ ਅਧਿਕਾਰਾਂ ਦੇ ਮੋਢੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਅਤੇ ਸੰਘਰਸ਼ ਦੀ ਅਸਲ ਦਾਸਤਾਨ ਪੇਸ਼ ਕਰਦੀ ਦਲਜੀਤ ਦੋਸਾਂਝ ਦੀ ਪੰਜਾਬੀ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫ਼ਾਰਮ ਤੋਂ ਅਚਾਨਕ ਹਟਾਏ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀ ਸਚਾਈ ਨੂੰ ਸਾਹਮਣੇ ਲਿਆਉਂਦੀ ਹੈ, ਜਦੋਂ ਕਾਂਗਰਸ ਦੀ ਸਰਕਾਰ ਸਮੇਂ ਸਿੱਖ ਨੌਜਵਾਨਾਂ ਨਾਲ ਵੱਡੇ ਪੱਧਰ ‘ਤੇ ਧੱਕੇ, ਝੂਠੇ ਮੁਕਾਬਲੇ, ਅÏਰਤਾਂ ਦੇ ਨਾਲ ਗੈਰ ਮਨੁੱਖੀ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਪੱਧਰ ‘ਤੇ ਉਲੰਘਣਾ ਹੋਈ ਸੀ | ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੇ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਅਤੇ ਲਾਵਾਰਿਸ ਦੱਸ ਕੇ ਕੀਤੇ ਗਏ ਸੰਸਕਾਰਾਂ ਦਾ ਸੱਚ ਦੁਨੀਆ ਸਾਹਮਣੇ ਲਿਆਉਣ ਲਈ ਇਤਿਹਾਸਕ ਸੰਘਰਸ਼ ਕੀਤਾ | ਉਨ੍ਹਾਂ ਦਾ ਬਲੀਦਾਨ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਹੈ | ਅਜਿਹੇ ਮਹਾਨ ਸ਼ਹੀਦ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਲਾਇਬ੍ਰੇਰੀ ਤੇ ਹੋਰ ਦਫ਼ਤਰਾਂ ਦੀ ਬਿਜਲੀ ਬੰਦ, ਲੋਕ ਖੱਜਲ-ਖੁਆਰ ਅਗਲੀ ਖ਼ਬਰ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲਾਇਆ ਸਿਵਲ ਹਸਪਤਾਲ ਦੇ ਬਾਹਰ ਧਰਨਾ
Ad Position 24
No active advertisement