05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਗਰ ਨਿਗਮ ਲਾਇਬ੍ਰੇਰੀ ਤੇ ਹੋਰ ਦਫ਼ਤਰਾਂ ਦੀ ਬਿਜਲੀ ਬੰਦ, ਲੋਕ ਖੱਜਲ-ਖੁਆਰ

Ad Position 21
No active advertisement
ਅਜੀਤ ਡੈਸਕ 10-07-2026
ਫਗਵਾੜਾ, 9 ਜੁਲਾਈ (ਹਰਜੋਤ ਸਿੰਘ ਚਾਨਾ)- ਬਿਜਲੀ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਨਗਰ ਨਿਗਮ ਦੀ ਲਾਇਬ੍ਰੇਰੀ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਬਿੱਲ ਸ਼ਾਖਾ ਦਫ਼ਤਰ ਤੇ ਨਗਰ ਨਿਗਮ ਦੇ ਇੰਜੀਨੀਅਰਿੰਗ ਸ਼ਾਖਾ ਸਮੇਤ ਕਈ ਦਫ਼ਤਰਾਂ ਦੀ ਬਿਜਲੀ ਸਪਲਾਈ ਬੰਦ ਹੈ, ਜਿਸ ਕਾਰਨ ਇਨ੍ਹਾਂ ਦਫ਼ਤਰਾਂ ‘ਚ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਗਰ ਨਿਗਮ ਲਾਇਬ੍ਰੇਰੀ ‘ਚ ਕਿਤਾਬਾਂ ਪੜ੍ਹਨ ਲਈ ਆਉਣ ਵਾਲੇ ਪਾਠਕਾਂ ਨੇ ਦੱਸਿਆ ਕਿ ਬਿਜਲੀ ਨਾ ਹੋਣ ਕਾਰਨ ਪੜ੍ਹਾਈ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ | ਇਸੇ ਤਰ੍ਹਾਂ ਪਾਣੀ ਤੇ ਸੀਵਰੇਜ ਦੇ ਬਿੱਲ ਜਮਾਂ ਕਰਵਾਉਣ ਲਈ ਆਉਣ ਵਾਲੇ ਖਪਤਕਾਰਾਂ ਨੂੰ ਵੀ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਿਜਲੀ ਸਪਲਾਈ ਬੰਦ ਹੋਣ ਨਾਲ ਨਗਰ ਨਿਗਮ ਦੇ ਇੰਜੀਨੀਅਰਿੰਗ ਵਿੰਗ ਦਾ ਰੋਜ਼ਾਨਾ ਪ੍ਰਸ਼ਾਸਨਿਕ ਕੰਮ ਵੀ ਪ੍ਰਭਾਵਿਤ ਹੋਇਆ ਹੈ | ਬਿਜਲੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਰਕਾਰੀ ਦਫ਼ਤਰਾਂ ‘ਚ ਪ੍ਰੀਪੇਡ ਸਮਾਰਟ ਮੀਟਰ ਲਗਾਏ ਗਏ ਹਨ ਤੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ | ਲੋਕਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਹੱਲ ਕਰਕੇ ਲਾਇਬ੍ਰੇਰੀ ਤੇ ਜਨਤਕ ਸਹੂਲਤਾਂ ਨਾਲ ਜੁੜੇ ਦਫ਼ਤਰਾਂ ‘ਚ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ, ਤਾਂ ਜੋ ਨਾਗਰਿਕਾਂ ਨੂੰ ਲੋੜੀਂਦੀਆਂ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਮਿਲ ਸਕਣ |
Ad Position 22
No active advertisement
ਪਿਛਲੀ ਖ਼ਬਰ ਨਿਊ ਅਹੂਜਾ ਸਵੀਟਸ ਵਾਲਿਆਂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ-ਨਗਰ ਨਿਗਮ ਨੇ ਜਾਰੀ ਨੋਟਿਸ ਲਏ ਵਾਪਸ ਅਗਲੀ ਖ਼ਬਰ ਕਾਂਗਰਸ ਵਲੋਂ ਸਿੱਖਾਂ ’ਤੇ ਢਾਹੇ ਜ਼ੁਲਮਾਂ ਦੀ ਅਸਲ ਦਾਸਤਾਨ ਹੈ ਫ਼ਿਲਮ ‘ਸਤਲੁਜ’ - ਰਣਜੀਤ ਸਿੰਘ ਖੁਰਾਣਾ
Ad Position 24
No active advertisement