03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤ ਯੋਗ–ਐੱਸ ਡੀ ਐਮ

Ad Position 21
No active advertisement
ਅਜੀਤ ਡੈਸਕ 10-07-2026
ਸੁਲਤਾਨਪੁਰ ਲੋਧੀ, 9 ਜੁਲਾਈ (ਨਰੇਸ਼ ਹੈਪੀ)-ਚੋਣ ਅਫ਼ਸਰ ਕਮ ਐਸ ਡੀ ਐਮ ਜਸਜੀਤ ਸਿੰਘ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਵਿਚ ਲੋਕਾਂ ਨੂੰ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਵੋਟਰ ਸੂਚੀਆਂ ਸਹੀ ਢੰਗ ਨਾਲ ਦਰੁਸਤ ਕੀਤੀਆਂ ਜਾ ਸਕਣ | ਲੋਕਾਂ ਤੋ ਇਸ ਪ੍ਰਕਿਰਿਆ ਲਈ ਪੂਰਨ ਸਹਿਯੋਗ ਦੀ ਆਸ ਕਰਦਿਆਂ ਚੋਣ ਅਫ਼ਸਰ ਕਮ ਐਸ ਡੀ ਐਮ ਜਸਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਡਿਊਟੀ ਨਿਭਾਅ ਰਹੇ ਇੱਕ ਬੀ.ਐਲ.ਓ. ਨਾਲ ਦੁਰਵਿਹਾਰ ਦਾ ਮਾਮਲਾ ਪ੍ਰਸ਼ਾਸਨ ਦੇ ਸਾਹਮਣੇ ਆਇਆ ਹੈ, ਜਿਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਚੋਣ ਕਾਰਜਾਂ ਵਿਚ ਲੱਗੇ ਕਿਸੇ ਵੀ ਕਰਮਚਾਰੀ ਨਾਲ ਕਿਸੇ ਤਰ੍ਹਾਂ ਦੀ ਬਦਸਲੂਕੀ ਜਾਂ ਡਿਊਟੀ ਵਿਚ ਰੁਕਾਵਟ ਨਾ ਪਾਈ ਜਾਵੇ | ਉਨ੍ਹਾਂ ਕਿਹਾ ਕਿ Uਬੀ.ਐਲ.ਓ. ਚੋਣ ਪ੍ਰਬੰਧਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ ਬਰਦਾਸ਼ਤ ਯੋਗ ਨਹੀਂ ਹੈ | ਇਸੇ ਦੌਰਾਨ ਸੁਲਤਾਨਪੁਰ ਲੋਧੀ ਦੇ ਉਪ ਮੰਡਲ ਮੈਜਿਸਟਰੇਟ ਜਸਜੀਤ ਸਿੰਘ ਨੇ ਦੱਸਿਆ ਕਿ 8 ਜੁਲਾਈ 2026 ਨੂੰ ਬੂਥ ਨੰਬਰ 68, ਪਿੰਡ ਤਲਵੰਡੀ ਚੌਧਰੀਆਂ ਦੇ ਬੀ.ਐਲ.ਓ. ਸਰਬਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ | ਐਸ.ਡੀ.ਐਮ. ਨੇ ਕਿਹਾ ਕਿ ਪ੍ਰਸ਼ਾਸਨ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਘਟਨਾ ਸਬੰਧੀ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਪੱਤਰ ਲਿਖ ਕੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ‘ਏਕ ਪੇੜ ਮਾਂ ਦੇ ਨਾਮ ਮੁਹਿੰਮ’ ਤਹਿਤ ਫੱਤੂਢੀਂਗਾ ਕਾਲਜ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਅਗਲੀ ਖ਼ਬਰ ਰੇਲ ਸੇਵਾ ਦੀ ਯਾਤਰਾ ਦੇ 39 ਸਾਲ ਪੂਰੇ ਹੋਣ ’ਤੇ ਤੀਸਰੇ ਬੈਂਚ ਵਲੋਂ ਇੰਜੀਨੀਅਰ ਮਿਲਣੀ ਸਮਾਗਮ
Ad Position 24
No active advertisement