03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ

Ad Position 21
No active advertisement
ਅਜੀਤ ਡੈਸਕ 10-07-2026
ਫਗਵਾੜਾ, 9 ਜੁਲਾਈ (ਹਰਜੋਤ ਸਿੰਘ ਚਾਨਾ)-ਨੈਸ਼ਨਲ ਹਾਈਵੇ-1 ‘ਤੇ ਜੇ.ਸੀ.ਟੀ. ਮਿਲ ਅਤੇ ਮਾਡਲ ਟਾਊਨ ਦੇ ਵਿਚਕਾਰ ਬਣੇ ਫਲਾਈਓਵਰ ਹੇਠਾਂ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਖੜਾ ਰਹਿਣ ਵਾਲਾ ਪਾਣੀ ਇਕ ਵਾਰ ਫਿਰ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸਥਾਨਕ ਲੋਕਾਂ ਨੂੰ ਇਹ ਚਿੰਤਾ ਸਤਾਉਣ ਲੱਗ ਪਈ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਫਲਾਈਓਵਰ ਹੇਠਾਂ ਕਈ-ਕਈ ਦਿਨਾਂ ਤੱਕ ਪਾਣੀ ਖੜ੍ਹਾ ਰਹੇਗਾ ਅਤੇ ਆਉਣ-ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਗੱਲਬਾਤ ਕਰਦਿਆਂ ਕਾਂਗਰਸੀ ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਕਿ ਇਹ ਕੋਈ ਨਵੀਂ ਸਮੱਸਿਆ ਨਹੀਂ ਹੈ | ਕਈ ਸਾਲਾਂ ਤੋਂ ਹਰ ਬਰਸਾਤ ‘ਚ ਫਲਾਈਓਵਰ ਹੇਠਾਂ ਪਾਣੀ ਭਰ ਜਾਂਦਾ ਹੈ ਅਤੇ ਕਈ ਹਫ਼ਤਿਆਂ ਤੱਕ ਉੱਥੇ ਹੀ ਖੜ੍ਹਾ ਰਹਿੰਦਾ ਹੈ | ਜਦੋਂ ਤੱਕ ਪਾਣੀ ਆਪਣੇ ਆਪ ਨਹੀਂ ਸੁੱਕ ਜਾਂਦਾ, ਉਦੋਂ ਤੱਕ ਪ੍ਰਸ਼ਾਸਨ ਵੱਲੋਂ ਇਸ ਦੀ ਨਿਕਾਸੀ ਲਈ ਸ਼ਾਇਦ ਹੀ ਕੋਈ ਠੋਸ ਉਪਰਾਲਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ, ਸੜਕ ਸੁਰੱਖਿਆ ਅਤੇ ਆਵਾਜਾਈ ਦੀ ਸੁਚਾਰੂ ਵਿਵਸਥਾ ਨੂੰ ਧਿਆਨ ‘ਚ ਰੱਖਦੇ ਹੋਏ ਇਸ ਪੁਰਾਣੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਨਿਯਮਤ ਜਲ ਨਿਕਾਸੀ ਦੀ ਵਿਵਸਥਾ ਕਰਨ ਤੇ ਭਵਿੱਖ ‘ਚ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ | ਇਸ ਦੌਰਾਨ ਉਨ੍ਹਾਂ ਐਨ.ਐਚ.ਏ.ਆਈ. ਤੋਂ ਵੀ ਮੰਗ ਕਰਦਿਆਂ ਕਿਹਾ ਕਿ ਟੋਲ ਟੈਕਸ ਵਸੂਲਣ ਦੇ ਨਾਲ-ਨਾਲ ਫਲਾਈਓਵਰ ਦੇ ਉੱਪਰ ਉੱਗੀ ਘਾਹ-ਬੂਟੀ ਤੇ ਗੰਦਗੀ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਹੰ... ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਮਾਤਾ ਜਗੀਰ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24
No active advertisement