08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਰਿੰਦਰ ਸਿੰਘ ਮਨਸੂ ਨੇ ਨਗਰ ਨਿਗਮ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 11-07-2026

ਕਪੂਰਥਲਾ, 10 ਜੁਲਾਈ (ਅਮਰਜੀਤ ਸਿੰਘ ਸਡਾਨਾ)-ਨਗਰ ਨਿਗਮ ਦੀ 8 ਜੁਲਾਈ ਨੂੰ ਹੋਈ ਚੋਣ ਉਪਰੰਤ ਮੇਅਰ ਚੁਣੇ ਗਏ ਨਰਿੰਦਰ ਸਿੰਘ ਮਨਸੂ ਦਾ ਅੱਜ ਨਿਗਮ ਦਫ਼ਤਰ ਵਿਖੇ ਤਾਜਪੋਸ਼ੀ ਸਮਾਗਮ ਹੋਇਆ | ਇਸ ਮੌਕੇ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਅਗਵਾਈ ਹੇਠ ਨਰਿੰਦਰ ਮਨਸੂ ਨੇ ਮੇਅਰ ਦੀ ਕੁਰਸੀ ‘ਤੇ ਬੈਠ ਕੇ ਆਪਣਾ ਕਾਰਜਭਾਰ ਸੰਭਾਲਿਆ | ਇਸ ਮੌਕੇ ਮੇਅਰ ਨਰਿੰਦਰ ਮਨਸੂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਕਮਾਕਸ਼ੀ ਦੁੱਗਲ ਤੇ ਡਿਪਟੀ ਮੇਅਰ ਸਮੀਰ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਐਮ.ਪੀ. ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ, ਹਲਕਾ ਇੰਚਾਰਜ ਕਰਮਬੀਰ ਚੰਦੀ, ਜ਼ਿਲ੍ਹਾ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਪਰਵਿੰਦਰ ਸਿੰਘ ਢੋਟ, ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਆਦਿ ਨੇ ਨਵਨਿਯੁਕਤ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੇਅਰ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਕਾਸ ਕਾਰਜਾਂ ਅੰਦਰ ਤੇਜੀ ਲਿਆਂਦੀ ਜਾਵੇਗੀ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਵੀ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹੁਣ ਆਮ ਆਦਮੀ ਪਾਰਟੀ ਦਾ ਪਹਿਲੀ ਵਾਰ ਕਪੂਰਥਲਾ ਨਗਰ ਨਿਗਮ ਵਿਚ ਮੇਅਰ ਬਣਿਆ ਹੈ, ਜਿਨ੍ਹਾਂ ਦੀ ਅਗਵਾਈ ਹੇਠ ਬਿਨ੍ਹਾਂ ਕਿਸੇ ਭੇਦਭਾਵ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਤੇ ਕੂੜੇ ਦੀ ਸਮੱਸਿਆ ਦੇ ਹੱਲ ਲਈ ਠੋਸ ਉਪਰਾਲੇ ਹੋਣਗੇ | ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਗਰ ਨਿਗਮ ਤੇ ਆਮ ਆਦਮੀ ਪਾਰਟੀ ਦਾ ਕਬਜਾ ਹੋਣ ਨਾਲ ਸ਼ਹਿਰ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਤੇ ਪਹਿਲਾਂ ਨਗਰ ਨਿਗਮ ਵਿਚ ਜੋ ਕੰਮ ਨਹੀਂ ਹੋ ਸਕੇ, ਉਹ ਹੁਣ ਸਰਕਾਰ ਦੀ ਅਗਵਾਈ ਹੇਠ ਪਹਿਲ ਦੇ ਆਧਾਰ ‘ਤੇ ਹੋਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ | ਇਸ ਮੌਕੇ ਮੇਅਰ ਨਰਿੰਦਰ ਮਨਸੂ ਨੇ ਕਿਹਾ ਕਿ ਹੁਣ ਉਨ੍ਹਾਂ ਪਾਸ ਪੂਰਾ ਅਖ਼ਤਿਆਰ ਹੈ ਤੇ ਉਨ੍ਹਾਂ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸ਼ਹਿਰ ਵਿਚ ਸਰਬਪੱਖੀ ਵਿਕਾਸ ਹੋਵੇ, ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਕੂੜੇ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਕਰਨ ਮਹਾਜਨ ਸਾਬਕਾ ਕੌਂਸਲਰ, ਅਨੂਪ ਕਲਹਣ, ਜਸਜੀਤ ਸਿੰਘ ਢੋਟ ਕੌਂਸਲਰ, ਅਨਿਲ ਸ਼ੁਕਲਾ ਕੌਂਸਲਰ, ਆਸ਼ੂ, ਜਗਦੇਵ ਥਾਪਰ, ਰਜਿੰਦਰ ਸਿੰਘ ਧੰਜਲ ਕੌਂਸਲਰ, ਅਮਰਦੀਪ ਵਿੱਕੀ ਗੁਜਰਾਲ ਕੌਂਸਲਰ, ਇੰਦਰਜੀਤ ਸਿੰਘ ਜੁਗਨੂੰ, ਪਿ੍ਤਪਾਲ ਸਿੰਘ ਹੰਸਪਾਲ, ਨਵਜੀਤ ਸਿੰਘ ਰਾਜੂ, ਹਰਦਿਆਲ ਸਿੰਘ ਝੀਤਾ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਕੌਂਸਲਰ, ਵਰਿਆਮ ਸਿੰਘ ਕਪੂਰ, ਸੁਰਜੀਤ ਸਿੰਘ ਵਿੱਕੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿਚ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਪੰਜਾਬ ਭਾਜਪਾ ਅੱਜ ਰਾਜਪਾਲ ਨਾਲ ਕਰੇਗੀ ਮੁਲਾਕਾਤ
Ad Position 24