07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੁਲਿਸ ਚੌਕੀ ਡੱਲਾ ਤੋਂ ਮਹਿਜ਼ 100 ਮੀਟਰ ਦੂਰੀ ’ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ-ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 11-07-2026

ਡਡਵਿੰਡੀ, 10 ਜੁਲਾਈ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਡੱਲਾ ਦੀ ਦਾਣਾ ਮੰਡੀ ਬੀਤੀ ਦੇਰ ਰਾਤ ਉਸ ਵੇਲੇ ਗੋਲੀਆਂ ਦੀਆਂ ਆਵਾਜ਼ਾਂ ਨਾਲ ਗੂੰਜ ਉੱਠੀ ਜਦੋਂ ਇੱਕ ਆੜ੍ਹਤੀਏ ਦੇ ਨਿੱਜੀ ਫੜ ‘ਤੇ ਮੌਜੂਦ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਅਤੇ ਨੌਜਵਾਨ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਘਟਨਾ ਸਬੰਧੀ ਜਾਣਕਾਰੀ ਦਿੰਦੇ ਜ਼ਖਮੀ ਨੌਜਵਾਨ ਦੇ ਪਿਤਾ ਸੁਭਾਸ਼ ਵਾਸੀ ਮੌਜੂ ਖੇੜਾ, ਜ਼ਿਲ੍ਹਾ ਸਿਰਸਾ (ਹਰਿਆਣਾ) ਨੇ ਦੱਸਿਆ ਕਿ ਉਸ ਦਾ ਬੇਟਾ ਸੰਨੀ (23) ਬੀਤੀ ਰਾਤ ਡੱਲਾ ਮੰਡੀ ਵਿਖੇ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਲੁੱਟ ਦੀ ਨੀਅਤ ਨਾਲ ਆਏ ਨੌਜਵਾਨਾਂ ਨੇ ਉਸ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ | ਉਨ੍ਹਾਂ ਦੱਸਿਆ ਕਿ ਸਨੀ ਦੇ ਤਿੰਨ ਗੋਲੀਆਂ ਵੱਜੀਆਂ ਹਨ ਅਤੇ ਉਹ ਗੰਭੀਰ ਰੂਪ ਜ਼ਖਮੀ ਹੋ ਗਿਆ ਅਤੇ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ
ਰੈਫ਼ਰ ਕਰ ਦਿੱਤਾ ਗਿਆ | ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਸਨਸਨੀਖ਼ੇਜ਼ ਵਾਰਦਾਤ ਪੁਲਿਸ ਚੌਂਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਵਾਪਰੀ ਅਤੇ ਗੋਲੀਆਂ ਦੀ ਇਸ ਗੂੰਜ ਨੇ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ | ਚਸ਼ਮਦੀਦਾਂ ਅਨੁਸਾਰ ਹਮਲਾਵਰਾਂ ਨੇ ਬਿਨਾਂ ਕਿਸੇ ਡਰ ਦੇ ਚਾਰ ਤੋਂ ਪੰਜ ਰਾਊਾਡ ਫਾਇਰਿੰਗ ਕੀਤੀ | ਗੋਲੀਆਂ ਦੀਆਂ ਆਵਾਜ਼ਾਂ ਸੁਣਦੇ ਹੀ ਦਾਣਾ ਮੰਡੀ ਵਿਚ ਭਾਜੜ ਮੱਚ ਗਈ | ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ | ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ | ਇਸ ਮੌਕੇ ਪੁਲਿਸ ਚੌਂਕੀ ਡੱਲਾ ਦੇ ਇੰਚਾਰਜ ਸਬ ਇੰਸਪੈਕਟਰ ਜਸਜੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਤਿੰਨ ਖਾਲੀ ਰੌਂਦ ਬਰਾਮਦ ਹੋਏ ਹਨ | ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |ਉੱਧਰ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰ ਅਰਪਣ ਕੌਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਇੱਕ ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਸੀ | ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਤੁਰੰਤ ਉੱਚ ਸਿਹਤ ਕੇਂਦਰ ਰੈਫ਼ਰ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਸ ਗੋਲੀਬਾਰੀ ਨੇ ਨਾ ਸਿਰਫ਼ ਦਾਣਾ ਮੰਡੀ ਦੇ ਵਪਾਰੀਆਂ ਅਤੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੈ, ਸਗੋਂ ਇਹ ਵੀ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਜੇਕਰ ਪੁਲਿਸ ਚੌਂਕੀ ਦੇ ਇੰਨੇ ਨੇੜੇ ਅਜਿਹੀ ਵਾਰਦਾਤ ਹੋ ਸਕਦੀ ਹੈ ਤਾਂ ਆਮ ਲੋਕ ਆਪਣੇ ਆਪ ਨੂੰ ਕਿਸ ਜਗ੍ਹਾ ਸੁਰੱਖਿਅਤ ਮਹਿਸੂਸ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸੈਣੀ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ’ਚ 1,582.14 ਕਰੋੜ ਜਾਰੀ ਅਗਲੀ ਖ਼ਬਰ ਪਤੀ-ਪਤਨੀ ਨੂੰ ਬੰਧਕ ਬਣਾ ਕੇ ਘਰ ’ਚ ਕੰਮ ਕਰਦਾ ਪੇਂਟਰ 35 ਤੋਲੇ ਗਹਿਣੇ ਤੇ ਢਾਈ ਲੱਖ ਦੀ ਨਗਦੀ ਲੈ ਕੇ ਫ਼ਰਾਰ
Ad Position 24