07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਾਬਕਾ ਚੇਅਰਮੈਨ ਬਾਰ ਕੌਂਸਲ ਪੰਜਾਬ ਹਰਿਆਣਾ ਹਾਈਕੋਰਟ ਐਡਵੋਕੇਟ ਕਰਨਜੀਤ ਸਿੰਘ ਬਾਰ ਐਸੋਸੀਏਸ਼ਨ ਭੁਲੱਥ ਵਿਖੇ ਪੁੱਜੇ

Ad Position 21
No active advertisement
ਅਜੀਤ ਡੈਸਕ 11-07-2026
ਭੁਲੱਥ, 10 ਜੁਲਾਈ (ਮੇਹਰ ਚੰਦ ਸਿੱਧੂ)- ਸਾਬਕਾ ਚੇਅਰਮੈਨ ਬਾਰ ਕੌਂਸਲ ਪੰਜਾਬ ਹਰਿਆਣਾ ਹਾਈਕੋਰਟ ਐਡਵੋਕੇਟ ਕਰਨਜੀਤ ਸਿੰਘ ਉਚੇਚੇ ਤੌਰ ‘ਤੇ ਬਾਰ ਐਸੋਸੀਏਸ਼ਨ ਭੁਲੱਥ ਵਿਖੇ ਪੁੱਜੇ , ਉਨ੍ਹਾਂ ਵਲੋਂ ਬਾਰ ਦੀਆਂ ਚੋਣਾਂ ਉਪਰੰਤ ਦੁਬਾਰਾ ਚੁਣੇ ਜਾਣ ‘ਤੇ ਭੁਲੱਥ ਵਿਖੇ ਮੀਟਿੰਗ ਦੌਰਾਨ ਬਾਰ ਐਸੋਸੀਏਸ਼ਨ ਭੁਲੱਥ ਬਾਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ. ਇਸ ਮੌਕੇ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਵੱਲੋਂ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਬਾਰ ਐਸੋਸੀਏਸ਼ਨ ਭੁਲੱਥ ਪਹੁੰਚਣ ਤੇ ਐਡਵੋਕੇਟ ਕਰਨਜੀਤ ਸਿੰਘ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਬਾਰ ਐਸੋਸੀਏਸ਼ਨ ਭੁਲੱਥ ਵੱਲੋਂ ਐਡਵੋਕੇਟ ਕਰਨਜੀਤ ਸਿੰਘ ਨੂੰ ਵਾਤਾਵਰਨ ਦੀ ਸੰਭਾਲ ਲਈ ਹਰੇ ਭਰੇ ਬੂਟੇ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਬਾਰ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਕਰਨਜੀਤ ਸਿੰਘ ਨੇ ਪਿਛਲੀਆਂ ਚੋਣਾਂ ਦੌਰਾਨ ਸਾਰੇ ਬਾਰ ਮੈਂਬਰਾਂ ਦੇ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬਾਰ ਕੌਂਸਲ ਦੀ ਕਮੇਟੀ ਜਲਦ ਹੀ ਗਠਿਤ ਹੋ ਰਹੀ ਹੈ | ਬਾਰ ਮੈਂਬਰਾਂ ਵੱਲੋਂ ਬਾਰ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਖਹਿਰਾ ‘ਤੇ ਪਿਛਲੇ ਦਿਨੀ ਪੁਲਿਸ ਵੱਲੋਂ ਦਰਜ ਕੀਤੇ ਗਏ ਝੂਠੇ ਮੁਕੱਦਮੇ ਦੇ ਸਬੰਧ ਵਿਚ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਬਾਰ ਕੌਂਸਲ ਵਲੋਂ ਜਲਦ ਹੀ ਉੱਚ ਪੁਲਿਸ ਅਧਿਕਾਰੀਆਂ ਤੇ ਧਿਆਨ ਵਿਚ ਲਿਆ ਕੇ ਇਸ ਝੂਠੇ ਮੁਕੱਦਮੇ ਨੂੰ ਕੈਂਸਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟਸ ਲਈ ਆਉਣ ਵਾਲੇ ਸੰਸਦ ਦੇ ਸੈਸ਼ਨ ਵਿਚ ਸੈਂਟਰ ਵੈੱਲਫੇਅਰ ਐਡਵੋਕੇਟਸ ਐਕਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਕਾਨੂੰਨ ਦਾ ਰੂਪ ਧਾਰਨ ਕਰ ਲਵੇਗਾ | ਉਨ੍ਹਾਂ ਦੱਸਿਆ ਕਿ ਇਸ ਐਕਟ ਆਉਣ ਤੋਂ ਬਾਅਦ ਕਿਸੇ ਵੀ ਐਡਵੋਕੇਟ ਉੱਪਰ ਮੁਕੱਦਮਾ ਦਰਜ ਹੋਣ ਤੋਂ ਪਹਿਲਾਂ ਸੰਬੰਧਿਤ ਬਾਰ ਦੇ ਪ੍ਰਧਾਨ ਦੇ ਧਿਆਨ ਵਿਚ ਸਾਰਾ ਮਾਮਲਾ ਲਿਆਂਦਾ ਜਾਵੇਗਾ ਤੇ ਉਸ ਤੋਂ ਬਾਅਦ ਪੂਰੀ ਪੁਲਿਸ ਜਾਂਚ ਹੋਣ ਤੋਂ ਬਾਅਦ ਹੀ ਐਡਵੋਕੇਟ ਉੱਪਰ ਮੁਕੱਦਮਾ ਦਰਜ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬਾਰ ਕੌਂਸਲ ਵੱਲੋਂ ਵਕੀਲਾਂ ਦੇ ਮੈਡੀਕਲ ਸਬੰਧੀ ਇੱਕ ਸਕੀਮ ਚਲਾਈ ਜਾ ਰਹੀ ਹੈ, ਜਿਸ ਵਿਚ ਕੋਈ ਵੀ ਵਕੀਲ ਆਪਣਾ ਮੈਡੀਕਲ ਬਿੱਲ ਪੇਸ਼ ਕਰਕੇ ਕੋਈ ਵੀ ਮੈਡੀਕਲ ਸਹਾਇਤਾ ਲੈ ਸਕਦਾ ਹੈ | ਇਸ ਦੌਰਾਨ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਦੇ ਨਵੇਂ ਬਣੇ ਬਾਰ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕਦੇ ਵੀ ਕੋਈ ਵੀ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਹਰ ਹਾਲਤ ਵਿਚ ਹਰ ਸਮੇਂ ਖੜੇ ਹਨ | ਇਸ ਮੌਕੇ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਭੁਲੱਥ ਨੂੰ ਕਿਹਾ ਕਿ ਉਹ ਜਲਦ ਹੀ ਇਸ ਬਾਰ ਐਸੋਸੀਏਸ਼ਨ ਭੁਲੱਥ ਦੇ ਮੈਂਬਰਾਂ ਲਈ ਨਵਾਂ ਕੰਪਿਊਟਰ ਅਤੇ ਹੋਰ ਸੁਵਿਧਾਵਾਂ ਦੇਣਗੇ | ਇਸ ਮੌਕੇ ਐਡਵੋਕੇਟ ਪਿਊਸ਼ ਮਨਚੰਦਾ, ਐਡਵੋਕੇਟ ਮੰਗਤ ਰਾਮ ਕਾਲੀਆ, ਐਡਵੋਕੇਟ ਦਲਜੀਤ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਭੱਟੀ, ਐਡਵੋਕੇਟ ਪਲਕਪ੍ਰੀਤ ਕੌਰ, ਐਡਵੋਕੇਟ ਸੁਮਨਜੀਤ ਕੌਰ, ਐਡਵੋਕੇਟ ਅਮੁਲਿਆ ਕਾਲੀਆ, ਐਡਵੋਕੇਟ ਸਤਪਾਲ ਵਧਾਵਣ, ਐਡਵੋਕੇਟ ਮਨਿੰਦਰ ਸਿੰਘ ਸੈਕਟਰੀ, ਐਡਵੋਕੇਟ ਪਰਵਿੰਦਰ ਸਿੰਘ ਸਰਾਂ ਸਾਬਕਾ ਪ੍ਰਧਾਨ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਮਨਦੀਪ ਸਿੰਘ ਇਬਰਾਹੀਮਵਾਲ, ਐਡਵੋਕੇਟ ਅਨੂਪ ਸਿੰਘ ਪ੍ਰਧਾਨ ਲੀਗਲ ਵਿੰਗ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਮਨਦੀਪ ਸਿੰਘ ਮੁਲਤਾਨੀ, ਐਡਵੋਕੇਟ ਏ ਪੀ ਐਸ ਬੇਦੀ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਗੁਰਪ੍ਰੀਤ ਸਿੰਘ ਰਤਨ, ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਢਿੱਲੋਂ, ਐਡਵੋਕੇਟ ਬਲਵੀਰ ਸਿੰਘ ਤਲਵੰਡੀ, ਐਡਵੋਕੇਟ ਨਵਨੀਤ ਕੁਮਾਰ ਸਹਿਗਲ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਏਕਤਾ, ਐਡਵੋਕੇਟ ਮੰਜੂ ਬਾਲਾ, ਐਡਵੋਕੇਟ ਦੀਪਕਾ ਸਹੋਤਾ, ਐਡਵੋਕੇਟ ਹਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਪਲਾਹੀ ਦੇ ਰਿਟਾਇਰਡ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਐਨ.ਸੀ.ਈ.ਆਰ.ਟੀ. ਦੇ ਫਰਮ ਨੂੰ ਕਾਲੀ ਸੂਚੀ ’ਚ ਪਾਉਣ ਦੇ ਫੈਸਲੇ ਦੀ ਸਰਕਾਰ ਵਲੋਂ ਜਾਂਚ ਦੇ ਆਦੇਸ਼
Ad Position 24
No active advertisement