ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਕਿ 18 ਪ੍ਰਤੀਸ਼ਤ ਡੀ ਏ ਦੀ ਕਿਸ਼ਤ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਜਲਦ ਜਾਰੀ ਕੀਤੀ ਜਾਵੇ, 2.59 ਦੇ ਫ਼ਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਜੰਤਰ ਮੰਤਰ ਦਿੱਲੀ ਵਿਖੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਦੀ ਮਾਤਾ ਦੇ ਦੇਹਾਂਤ ਅਤੇ ਮਾਸਟਰ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਵੇਦ ਪ੍ਰਕਾਸ਼ ਥਿੰਦ, ਸੁੱਚਾ ਸਿੰਘ, ਗੁਰਚਰਨ ਦਾਸ, ਪਿਆਰਾ ਸਿੰਘ ਧੰਜੂ, ਚਰਨ ਸਿੰਘ, ਪ੍ਰੀਤਮ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਾਧੂ ਸਿੰਘ, ਬਲਵਿੰਦਰ ਸਿੰਘ, ਹਜ਼ੂਰੀ ਲਾਲ ਕੋਹਲੀ, ਬਲਬੀਰ ਸਿੰਘ, ਸੁਖਵੰਤ ਸਿੰਘ, ਮੁਖਤਾਰ ਸਿੰਘ, ਦਲਬਿੰਦਰ ਸਿੰਘ, ਹਰਦੀਪ ਸਿੰਘ, ਹਰਬਚਨ ਸਿੰਘ, ਤਰਸੇਮ ਸਿੰਘ, ਜਗੀਰ ਸਿੰਘ, ਰਾਕੇਸ਼ ਕੁਮਾਰ ੇਯ ਜਗਤਾਰ ਸਿੰਘ ਆਦਿ ਮੌਜੂਦ ਸਨ |