07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪਾਸਾਰ ’ਚ ਹੋਰ ਤੇਜੀ ਲਿਆ ਰਹੀ ਹੈ- ਐਡਵੋਕੇਟ ਧਾਮੀ

Ad Position 21
No active advertisement
ਅਜੀਤ ਡੈਸਕ 11-07-2026
ਫਗਵਾੜਾ, 10 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਦੁਆਬੇ ਤੋ ਇਸ ਦੀ ਸ਼ੁਰੂਆਤ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੁਆਬੇ ਦੀ ਸਮੂਹ ਪ੍ਰਚਾਰਕਾਂ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖੀ ਦੇ ਪ੍ਰਚਾਰ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਪੱਧਰ ਤੇ ਹੰਭਲਾ ਮਾਰ ਰਹੀ ਹੈ ਅਤੇ ਇਸ ਵਿਚ ਹੋਰ ਤੇਜੀ ਲਿਆਉਂਦਿਆਂ ਧਰਮ ਪ੍ਰਚਾਰ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਪਿੰਡ ਪਿੰਡ ਅਤੇ ਨਗਰ ਨਗਰ ਵਿਚ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਜੱਥੇ ਸ਼ਮੂਲੀਅਤ ਕਰਨਗੇ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਇਸ ਕਾਰਜ ਵਿਚ ਤੇਜੀ ਕਿਸ ਤਰ੍ਹਾਂ ਲਿਆਈ ਜਾਵੇ ਇਸ ਦੀ ਰੂਪ ਰੇਖਾ ਉਲੀਕੀ ਗਈ ਹੈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਘੱਟ ਸਮੇਂ ਵਿਚ ਵੱਧ ਪ੍ਰਚਾਰ ਹੋਣਗੇ | ਉਨ੍ਹਾਂ ਨੇ ਆਖਿਆ ਕਿ ਜੂਨ ਮਹੀਨੇ ਵਿਚ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੈਪ ਉਲੀਕੇ ਗਏ ਸਨ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਵਿਚ ਨੌਜਵਾਨਾ ਨੇ ਫ਼ਾਇਦਾ ਲਿਆ | ਇਸ ਮੌਕੇ ਤੇ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ, ਹਰਪਾਲ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਬੀਬੀ ਗੁਰਮੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਦੇ ਸਕੱਤਰ ਗੁਰਿੰਦਰ ਸਿੰਘ, ਹਰਜਤਿੰਦਰ ਸਿੰਘ ਬਾਜਵਾ ਤੋ ਇਲਾਵਾ ਮੈਨੇਜਰ ਨਰਿੰਦਰ ਸਿੰਘ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਰਜਿੰਦਰ ਸਿੰਘ ਖ਼ਾਲਸਾ, ਬਹਾਦਰ ਸਿੰਘ ਸੰਗਤਪੁਰ, ਅੰਮਿ੍ਤਪਾਲ ਸਿੰਘ ਖੁਰਮਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਪੂਰਥਲਕ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਪੁੱਟਣ ਕਰਕੇ ਦੋ ਪਹੀਆ ਵਾਹਨ ਚਾਲਕ ਹੋ ਰਹੇ ਹਾਦਸਿਆਂ ਦਾ ਸ਼ਿਕਾਰ- ਪਾਜੀਆਂ, ਕਾ... ਅਗਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ
Ad Position 24
No active advertisement