07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਦੋ ਵੱਖ-ਵੱਖ ਲੜਾਈਆਂ ਸਬੰਧੀ ਅੱਧੀ ਦਰਜਨ ਤੋਂ ਵੱਧ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-07-2026
ਫਗਵਾੜਾ, 10 ਜੁਲਾਈ (ਹਰਜੋਤ ਸਿੰਘ ਚਾਨਾ)- ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ ‘ਚ ਰਾਵਲਪਿੰਡੀ ਪੁਲਿਸ ਨੇ ਤਿੰਨ ਮੈਂਬਰਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨਰੇਸ਼ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਨਰੂੜ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੀ ਗਲੀ ‘ਚ ਖੜ੍ਹਾ ਸੀ ਤੇ ਉਕਤ ਵਿਅਕਤੀ ਉੱਥੇ ਆਏ ਤੇ ਉਸਨੂੰ ਗਾਲੀ ਗਲੋਚ ਕਰਨ ਲੱਗ ਗਏ ਤੇ ਉਸਦੇ ਕਾਫ਼ੀ ਸੱਟਾ ਮਾਰੀਆਂ | ਜਿਸ ਸਬੰਧ ‘ਚ ਪੁਲਿਸ ਨੇ ਸੰਜੀਵ ਉਰਫ਼ ਸਿਪੂ ਪੁੱਤਰ ਨਛੱਤਰ ਸਿੰਘ, ਨਛੱਤਰ ਸਿੰਘ ਤੇ ਕਮਲੇਸ਼ ਕੌਰ ਪਤਨੀ ਨਛੱਤਰ ਸਿੰਘ ਵਾਸੀਆਨ ਨਰੂੜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਦੌਰਾਨ ਇੱਕ ਘਰ ‘ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਟੀਫ਼ਨ ਕੁਮਾਰ ਉਰਫ਼ ਸ਼ੈਕੀ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਮੁਹੱਲਾ ਸੰਤੋਖਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ‘ਚ ਮੌਜੂਦ ਸੀ ਤਾਂ ਅਜੀਤ ਸਿੰਘ ਆਪਣੇ ਸਾਥੀਆਂ ਸਮੇਤ ਉਸਦੇ ਘਰ ਅੰਦਰ ਦਾਖ਼ਲ ਹੋਏ ਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਬਾਅਦ ‘ਚ ਇਨ੍ਹਾਂ ਨਾਲ ਆਏ ਹੋਰ ਨੌਜਵਾਨ ਵੀ ਘਰ ‘ਚ ਦਾਖ਼ਲ ਹੋ ਗਏ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ | ਜਿਸ ਸਬੰਧ ‘ਚ ਪੁਲਿਸ ਨੇ ਅਜੀਤ ਸਿੰਘ ਉਰਫ਼ ਮੋਨੂੰ ਪੁੱਤਰ ਗੁਰਮੀਤ ਸਿੰਘ, ਗਗਨ, ਚਰਨਜੀਤ ਵਾਸੀਆਨ ਪਿੰਡ ਭੁੱਲਾਰਾਈ ਤੇ ਦੀਪਕ ਵਾਸੀ ਬੈਂਕ ਸਾਈਡ ਕੇ.ਜੀ. ਰਿਸੋਰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਰਾ ਤੋਂ ਅਣਪਛਾਤੀ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ‘ ਸਤਲੁਜ ‘ ਫਿਲਮ ‘ਤੇ ਲਾਈ ਪਾਬੰਦੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ -ਰਾਣਾ
Ad Position 24
No active advertisement