07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜੇਲ੍ਹ ਵਿਚ ਹਵਾਲਾਤੀ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਕਰਤਾਰਪੁਰ ਰੋਡ ਕੀਤੀ ਜਾਮ

Ad Position 21
No active advertisement
ਅਜੀਤ ਡੈਸਕ 11-07-2026
ਕਪੂਰਥਲਾ, 10 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਮਾਡਰਨ ਜੇਲ੍ਹ ਵਿਚ ਬੰਦ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ | ਭਾਵੇਂ ਕਿ ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿਚ ਕੋਤਵਾਲੀ ਪੁਲਿਸ ਵਲੋਂ ਮਿ੍ਤਕ ਹਰਪ੍ਰੀਤ ਚਾਹਲ ਦੀ ਲਾਸ਼ ਦਾ ਪੋਸਟਮਾਰਟਮ ਵੀ ਡਾਕਟਰਾਂ ਦੇ ਬੋਰਡ ਰਾਹੀਂ ਸਿਵਲ ਹਸਪਤਾਲ ਤੋਂ ਕਰਵਾਇਆ ਗਿਆ, ਪਰ ਪਰਿਵਾਰਕ ਮੈਂਬਰ ਇਹ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਦੇ ਲੜਕੇ ਹਰਪ੍ਰੀਤ ਦੀ ਮੌਤ ਪੁਲਿਸ ਵਲੋਂ ਮਾਰਕੁੱਟ ਕਰਨ ਅਤੇ ਸਮੇਂ ਸਿਰ ਇਲਾਜ ਨਾ ਕਰਵਾਉਣ ਕਾਰਨ ਹੋਈ ਹੈ | ਉਨ੍ਹਾਂ ਵਲੋਂ ਇਹ ਵੀ ਦੋਸ਼ ਲਗਾਇਆ ਗਿਆ ਕਿ ਸਿਵਲ ਹਸਪਤਾਲ ਵਿਖੇ ਮਸ਼ੀਨ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਲੜਕੇ ਦੀ ਲਾਸ਼ ਵੀ ਖ਼ਰਾਬ ਹੋ ਗਈ ਹੈ | ਇਸ ਸਭ ਤੋਂ ਰੋਹ ਵਿਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਆਗੂਆਂ ਵਲੋਂ ਪ੍ਰਧਾਨ ਜੱਸੀ ਤਲਣ ਦੀ ਅਗਵਾਈ ਹੇਠ ਬੀਤੇ ਦਿਨ ਸਿਵਲ ਹਸਪਤਾਲ ਦੇ ਬਾਹਰ ਰੋਸ ਵਿਖਾਵਾ ਸ਼ੁਰੂ ਕੀਤਾ ਗਿਆ, ਜੋ ਕਿ ਸਾਰੀ ਰਾਤ ਜਾਰੀ ਰਿਹਾ | ਪ੍ਰਸ਼ਾਸਨ ਨਾਲ ਵਾਰ ਵਾਰ ਗੱਲ ਹੋਣ ਦੇ ਬਾਵਜੂਦ ਵੀ ਮਸਲਾ ਹੱਲ ਨਾ ਹੁੰਦਾ ਦੇਖ ਪਰਿਵਾਰਕ ਮੈਂਬਰਾਂ ਨੇ ਇਹ ਧਰਨਾ ਐਸ.ਐਸ.ਪੀ. ਦਫ਼ਤਰ ਦੇ ਬਾਹਰ ਤਬਦੀਲ ਕਰ ਦਿੱਤਾ, ਜੋ ਕਿ ਦੇਰ ਸ਼ਾਮ ਧਰਨਾਕਾਰੀ ਦਫ਼ਤਰ ਦੇ ਬਾਹਰੋਂ ਉੱਠ ਕੇ ਕਪੂਰਥਲਾ ਕਰਤਾਰਪੁਰ ਸੜਕ ‘ਤੇ ਆ ਬੈਠੇ ਤੇ ਸੜਕ ਜਾਮ ਕਰ ਦਿੱਤੀ | ਵਿਖਾਵਾਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਤੇ ਸਿਵਲ ਹਸਪਤਾਲ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਸੀ ਤੱਲਣ ਨੇ ਦੱਸਿਆ ਕਿ ਮਿ੍ਤਕ ਹਰਪ੍ਰੀਤ ਚਾਹਲ ਨੂੰ ਕੁੱਝ ਦਿਨ ਪਹਿਲਾਂ ਹੀ ਪੁਲਿਸ ਨੇ ਲੜ੍ਹਾਈ ਦੇ ਮਾਮਲੇ ਵਿਚ ਭਗੌੜਾ ਐਲਾਨੇ ਜਾਣ ਉਪਰੰਤ ਵਿਦੇਸ਼ ਤੋਂ ਪਰਤਣ ‘ਤੇ ਗਿ੍ਫ਼ਤਾਰ ਕੀਤਾ ਸੀ | ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਲੜਕੇ ਦੀ ਜੇਲ੍ਹ ਵਿਚ ਮਾਰਕੁੱਟ ਕੀਤੀ ਗਈ ਤੇ ਉਸ ਦਾ ਸਮੇਂ ਸਿਰ ਇਲਾਜ ਵੀ ਨਹੀਂ ਕਰਵਾਇਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਹਰਪ੍ਰੀਤ ਦਾ ਦੁਬਾਰਾ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾਇਆ ਜਾਵੇ ਤੇ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ | ਉਨ੍ਹਾਂ ਕਿਹਾ ਕਿ ਥਾਣਾ ਕੋਤਵਾਲੀ ਮੁਖੀ ਵਲੋਂ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ, ਜਿਸ ਖ਼ਿਲਾਫ਼ ਵੀ ਉਹ ਕਾਰਵਾਈ ਦੀ ਮੰਗ ਕਰਦੇ ਹਨ | ਇਸ ਸਬੰਧੀ ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨੇ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਤਾਲਮੇਲ ਕਰਨ ਲਈ ਨਾਇਬ ਤਹਿਸੀਲਦਾਰ ਦੀ ਡਿਊਟੀ ਲਗਾਈ ਹੈ, ਜੋ ਕਿ ਵਿਖਾਵਾਕਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਉੱਚ ਅਧਿਕਾਰੀਆਂ ਨੂੰ ਦੇਣਗੇ ਤੇ ਜ਼ਿਲ੍ਹਾ ਤੇ ਮਾਨਯੋਗ ਸੈਸ਼ਨ ਜੱਜ ਰਾਹੀਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਕਿਉਂਕਿ ਨੌਜਵਾਨ ਦੀ ਮੌਤ ਦਾ ਮਾਮਲਾ ਹਿਰਾਸਤੀ ਮੌਤ ਨਾਲ ਜੁੜਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਦਿਨ ਦਿਹਾੜੇ ਦੁਕਾਨਦਾਰਾਂ ਨੂੰ ਠੱਗ ਕੇ ਭੱਜਾ ਨੌਸਰਬਾਜ਼ ਪੰਜ ਦਿਨ ਬਾਅਦ ਵੀ ਪੁਲਿਸ ਗ੍ਰਿਫ਼ਤ ਤੋਂ ਬਾਹਰ ਅਗਲੀ ਖ਼ਬਰ ਪਿੰਡ ਹਮੀਰਾ ਤੋਂ ਅਣਪਛਾਤੀ ਨੌਜਵਾਨ ਲੜਕੀ ਦੀ ਲਾਸ਼ ਬਰਾਮਦ
Ad Position 24
No active advertisement