06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਫ਼ਿਲਮ ‘ਸਤਲੁਜ’ ਨੇ ਸਿਆਸੀ ਲੋਕਾਂ ਤੇ ਪੁਲਿਸ ਦੇ ਘਿਣਾਉਣੇ ਚਿਹਰੇ ਨੰਗੇ ਕੀਤੇ-ਖਾਲਸਾ

Ad Position 21
No active advertisement
ਅਜੀਤ ਡੈਸਕ 11-07-2026
ਸੁਲਤਾਨਪੁਰ ਲੋਧੀ, 10 ਜੁਲਾਈ (ਥਿੰਦ)-ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਫ਼ਿਲਮ ਸਤਲੁਜ ਨੂੰ ਸਿਨੇਮਾ ਘਰਾਂ ਵਿਚ ਦਿਖਾਉਣ ਤੋਂ ਰੋਕੇ ਜਾਣ ਤੇ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗ਼ੀ ਦੇ ਸੂਬਾਈ ਆਗੂ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ 90 ਦੇ ਦਹਾਕੇ ਵਿਚ ਸਿਆਸੀ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਨੇ ਮਿਲ ਪੰਜਾਬ ਦੇ ਨੌਜਵਾਨਾਂ ਦੀ ਵੱਡੇ ਪੱਧਰ ਤੇ ਨਸਲਕੁਸ਼ੀ ਕੀਤੀ ਸੀ | ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਆਵਾਜ਼ ਉਠਾਏ ਜਾਣ ਤੇ ਉਸ ਨੂੰ ਕੋਹ ਕੋਹ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਫ਼ਿਲਮ ਸਤਲੁਜ ਵਿਚ ਉਸ ਸਮੇਂ ਦੀ ਤ੍ਰਾਸਦੀ ਨੂੰ ਪੇਸ਼ ਕੀਤਾ ਗਿਆ ਹੈ ਪਰ ਦੇਸ਼ ਦੀ ਸੱਤਾ ਤੇ ਬੈਠੇ ਲੋਕ ਸੱਚ ਨੂੰ ਬਰਦਾਸ਼ਤ ਨਹੀਂ ਕਰ ਰਹੇ | ਫ਼ਿਲਮ ਰਾਹੀਂ ਦਰਸਾਇਆ ਗਿਆ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਕਿਸ ਤਰ੍ਹਾਂ ਬੁੱਚੜ ਪੁਲੀਸ ਅਫ਼ਸਰਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਸੀ | ਉਸ ਤੋਂ ਬਾਅਦ ਆਈਆਂ ਪੰਥਕ ਸਰਕਾਰਾਂ ਨੇ ਉਨ੍ਹਾਂ ਬੁੱਚੜ ਪੁਲਿਸ ਅਫ਼ਸਰਾਂ ਨੂੰ ਅਹੁਦੇ ਅਤੇ ਵਜ਼ੀਰੀਆਂ ਨਾਲ਼ ਨਿਵਾਜਿਆ | ਫ਼ਿਲਮ ਵਿਚ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਪੁਲਿਸ ਨੇ ਨਿਹੱਥੇ ਨੌਜਵਾਨਾਂ ਤੇ ਅੰਨਾ ਤਸ਼ੱਦਦ ਕਰਦਿਆਂ ਸ਼ਹੀਦ ਕੀਤਾ | ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਇਹ ਸਿਆਸੀ ਲੋਕ ਕੁਰਸੀ ਦੀ ਖ਼ਾਤਰ ਕਿੱਥੋਂ ਤੱਕ ਗਿਰ ਸਕਦੇ ਹਨ | ਪੰਜਾਬ ਨੂੰ ਕਾਲੇ ਦੌਰ ਵਿਚ ਧੱਕਣ ਵਿਚ ਇਨ੍ਹਾਂ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਦਾ ਸਿੱਧਾ ਹੱਥ ਹੈ | ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੂੰ ਪੰਥਕ ਸਰਕਾਰ ਸਮੇਂ ਵੀ ਇਨਸਾਫ਼ ਨਹੀਂ ਮਿਲ ਸਕਿਆ | ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਵਾਉਣ ਵਾਲੇ ਆਗੂਆਂ ਨੂੰ ਮੂੰਹ ਨਾ ਲਾਇਆ ਜਾਵੇ ਅਤੇ ਉਨ੍ਹਾਂ ਦਾ ਹਰ ਥਾਂ ਵਿਰੋਧ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ 1 ਕਰੋੜ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਥਾਣਾ ਬਿਲਾਸਪੁਰ ਦੀ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਦੀ ਵਿਦਿਆਰਥਣ ਤਮੰਨਾ 10+2 ਕਾਮਰਸ ਦਾ ਮੈਰੀਟੋਰੀਅਸ ਅਵਾਰਡ ਨਾਲ ਸਨਮਾਨਿਤ
Ad Position 24
No active advertisement