05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਹਵਾਲਾਤੀ ਹਰਪ੍ਰੀਤ ਚਾਹਲ ਦੀ ਲਾਸ਼ ਦਾ ਮੁੜ ਪੋਸਟਮਾਰਟਮ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 12-07-2026
ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਲੜਾਈ ਝਗੜੇ ਦੇ ਮਾਮਲੇ ਵਿਚ ਬੰਦ ਹਵਾਲਾਤੀ ਹਰਪ੍ਰੀਤ ਚਾਹਲ ਵਾਸੀ ਤੱਲਣ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਵਲੋਂ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਦੀ ਅਗਵਾਈ ਵਿਚ ਕਪੂਰਥਲਾ ਕਰਤਾਰਪੁਰ ਰੋਡ ‘ਤੇ ਪਿੰਡ ਕਾਦੂਪੁਰ ਨੇੜੇ ਅੱਜ ਦੂਜੇ ਦਿਨ ਵੀ ਧਰਨਾ ਦੇ ਕੇ ਪ੍ਰਸ਼ਾਸਨ ਵਿਰੱੁਧ ਨਾਅਰੇਬਾਜ਼ੀ ਕੀਤੀ | ਸੜਕ ਬੰਦ ਹੋਣ ਕਾਰਨ ਇਸ ਰੋਡ ਤੋਂ ਆਉਣ ਜਾਣ ਵਾਲੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਮਿ੍ਤਕ ਹਰਪ੍ਰੀਤ ਚਾਹਲ ਦਾ ਪੋਸਟਮਾਰਟਮ ਪੀ.ਜੀ.ਆਈ. ਜਾਂ ਗੁਰੂ ਨਾਨਕ ਮੈਡੀਕਲ ਕਾਲਜ ਅੰਮਿ੍ਤਸਰ ਦੇ ਡਾਕਟਰਾਂ ਦੇ ਬੋਰਡ ਕੋਲੋਂ ਕਰਵਾਇਆ ਜਾਵੇ, ਥਾਣਾ ਕੋਤਵਾਲੀ ਦੇ ਐਸ.ਐਚ.ਓ. ਵਲੋਂ ਧਰਨਾਕਾਰੀਆਂ ਨਾਲ ਕਥਿਤ ਤੌਰ ‘ਤੇ ਕੀਤੇ ਗਏ ਦੁਰਵਿਹਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ | ਉਨ੍ਹਾਂ ਡਿਪਟੀ ਕਮਿਸ਼ਨਰ ਵਲੋਂ ਇਸ ਮਾਮਲੇ ਨੂੰ ਅਣਗੌਲਿਆ ਕੀਤੇ ਜਾਣ ‘ਤੇ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਜੱਸੀ ਤੱਲਣ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ 12 ਜੁਲਾਈ ਨੂੰ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸ਼ਾਮ 4 ਤੋਂ ਸ਼ਾਮ 7 ਵਜੇ ਤੱਕ ਕਪੂਰਥਲਾ ਬੰਦ ਕਰਨਗੇ | ਇਸ ਸਬੰਧੀ ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਿ੍ਤਕ ਹਰਪ੍ਰੀਤ ਚਾਹਲ ਦਾ ਪੋਸਟਮਾਰਟਮ ਮਾਨਯੋਗ ਜੱਜ ਸਾਹਿਬਾਨ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵਲੋਂ ਵੀਡੀਓਗ੍ਰਾਫੀ ਕਰਵਾਕੇ ਕੀਤਾ ਜਾ ਚੁੱਕਾ ਹੈ | ਪੁਲਿਸ ਵਲੋਂ ਮਿ੍ਤਕ ਦੇ ਵਾਰਸਾਂ ਨੂੰ ਵਾਰ-ਵਾਰ ਬੇਨਤੀ ਕੀਤੀ ਗਈ ਹੈ ਉਹ ਮਿ੍ਤਕ ਦੀ ਲਾਸ਼ ਲੈ ਕੇ ਉਨ੍ਹਾਂ ਦਾ ਸਸਕਾਰ ਕਰਨ, ਪਰੰਤੂ ਪਰਿਵਾਰਕ ਮੈਂਬਰ ਤੇ ਉਨ੍ਹਾਂ ਦੇ ਸਮਰਥਕ ਇਸ ਗੱਲ ਲਈ ਬਜ਼ਿਦ ਹਨ ਕਿ ਮਿ੍ਤਕ ਦਾ ਪੋਸਟਮਾਰਟਮ ਪੀ.ਜੀ.ਆਈ. ਜਾਂ ਗੁਰੂ ਨਾਨਕ ਮੈਡੀਕਲ ਕਾਲਜ ਅੰਮਿ੍ਤਸਰ ਦੇ ਡਾਕਟਰਾਂ ਦੇ ਬੋਰਡ ਤੋਂ ਮੁੜ ਕਰਵਾਇਆ ਜਾਵੇ | ਡੀ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਮਿ੍ਤਕ ਦੇ ਵਾਰਸਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋ ਕੇ ਲਾਸ਼ ਦਾ ਮੁੜ ਪੋਸਟਮਾਰਟਮ ਕਰਵਾਉਣ ਲਈ ਲਿਖਤੀ ਪੱਤਰ ਦੇਣ ਤੇ ਮਾਨਯੋਗ ਅਦਾਲਤ ਵਲੋਂ ਜੋ ਵੀ ਹੁਕਮ ਮਿਲਣਗੇ ਪੁਲਿਸ ਉਸੇ ਅਨੁਸਾਰ ਅਗਲੇਰੀ ਕਾਰਵਾਈ ਕਰੇਗੀ | ਇਸੇ ਦੌਰਾਨ ਸਿਵਲ ਹਸਪਤਾਲ ਕਪੂਰਥਲਾ ਦੀ ਐਸ.ਐਮ.ਓ. ਡਾ. ਪਰਮਿੰਦਰ ਕੌਰ ਨੇ ‘ਅਜੀਤ’ ਨੂੰ ਦੱਸਿਆ ਕਿ ਮਿ੍ਤਕ ਹਵਾਲਾਤੀ ਹਰਪ੍ਰੀਤ ਚਾਹਲ ਦਾ ਬੀਤੀ 9 ਜੁਲਾਈ ਨੂੰ ਪੋਸਟਮਾਰਟਮ ਹੋ ਚੁੱਕਾ ਹੈ | ਉਨ੍ਹਾਂ ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਲਾਸ਼ ਨੂੰ ੂ ਮਿ੍ਤਕ ਦੇ ਵਾਰਸਾਂ ਹਵਾਲੇ ਕਰ ਦੇਣ ਪਰ ਉਹ ਲਾਸ਼ ਲੈਣ ਨੂੰ ਤਿਆਰ ਨਹੀਂ | ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਐਸ.ਐਸ.ਪੀ. ਕਪੂਰਥਲਾ ਨੂੰ ਪੱਤਰ ਲਿਖ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਕਰ ਮਿ੍ਤਕ ਦੇ ਵਾਰਸਾਂ ਨੇ ਲਾਸ਼ ਪ੍ਰਾਪਤ ਨਾ ਕੀਤੀ ਤਾਂ ਲਾਸ਼ ਖ਼ਰਾਬ ਹੋਣ ਦੀ ਜ਼ਿੰਮੇਵਾਰੀ ਪਰਿਵਾਰਕ ਮੈਂਬਰਾਂ ਦੀ ਹੋਵੇਗੀ | ਖ਼ਬਰ ਦੀਆਂ ਇਹ ਸਤਰਾਂ ਰਾਤ 9 ਵਜੇ ਲਿਖੇ ਜਾਣ ਤੱਕ ਧਰਨਾ ਜਾਰੀ ਸੀ | ਇੱਥੇ ਵਰਨਣਯੋਗ ਹੈ ਕਿ ਇਸਤੋਂ ਪਹਿਲਾਂ ਮਿ੍ਤਕ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਕਪੂਰਥਲਾ ਤੇ ਐਸ.ਐਸ.ਪੀ. ਕਪੂਰਥਲਾ ਦੇ ਦਫਤਰ ਮੂਹਰੇ ਧਰਨਾ ਦੇ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਮੁਫਤ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ
Ad Position 24
No active advertisement