05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

21 ਨੂੰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਵੇਗਾ ਜ਼ੋਨ ਨਡਾਲਾ-ਨਿਸ਼ਾਨ ਸਿੰਘ

Ad Position 21
No active advertisement
ਅਜੀਤ ਡੈਸਕ 12-07-2026
ਨਡਾਲਾ, 11 ਜੁਲਾਈ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਅਹਿਮ ਮੀਟਿੰਗ ਜ਼ੋਨ ਪ੍ਰਧਾਨ ਬਲਾਕਾ ਸਿੰਘ, ਸਕੱਤਰ ਜਸਵੰਤ ਸਿੰਘ, ਸੀਨੀਅਰ, ਮੀਤ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਆਗੂ ਬਲਦੇਵ ਸਿੰਘ, ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਜ਼ਿਲ੍ਹਾ ਆਗੂ ਗੱਗੀ ਹਮੀਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ | ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਹੈ ਕਿ ਜਿਸ ਤਰ੍ਹਾਂ ਭਾਰਤ ਅਮਰੀਕਾ ਨਾਲ ਫ਼ਰੀ ਟਰੇਡ ਸਮਝੌਤਾ ਕਰ ਰਿਹਾ ਹੈ, ਜਿਸ ਨਾਲ ਖੇਤੀਬਾੜੀ ਖੇਤਰ ਦੇ ਨਾਲ ਨਾਲ ਪਸ਼ੂ ਪਾਲਕਾਂ, ਮੁਰਗੀ ਪਾਲਣ, ਮੱਛੀ ਪਾਲਕਾਂ ਸਮੇਤ ਹੋਰ ਕਿੱਤਿਆਂ ਉੱਤੇ ਇਸ ਦਾ ਅਸਰ ਪਵੇਗਾ | ਜਿਸ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 21 ਜੁਲਾਈ ਨੂੰ ਦਿੱਲੀ ‘ਚ ਕਿਸਾਨ ਘਾਟ ਵਿਖੇ ਮਹਾ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਜ਼ੋਨ ਨਡਾਲਾ ਵੱਡੀ ਗਿਣਤੀ ਵਿਚ ਸ਼ਾਮਿਲ ਹੋਵੇਗਾ | ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਜਦੋਂ ਤੱਕ ਫ਼ਰੀ ਟਰੇਡ ਸਮਝੌਤਾ ਰੱਦ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰਨਾ, ਐਮਐਸਪੀ ਲੀਗਲ ਗਰੰਟੀ ਕਾਨੂੰਨ, ਅਤੇ ਸੀ-ਟੂ ਪਲਸ ਤੇ ਫ਼ਾਰਮੂਲੇ ਅਨੁਸਾਰ ਫ਼ਸਲਾਂ ਤੈਅ ਕਰਨਾ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਬਿਜਲੀ ਸੋਧ ਬਿੱਲ 2025 ਕਾਨੂੰਨ ਆਦਿ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਆਗੂਆਂ ਨੇ ਕਿਹਾ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ ਉਸ ਦਾ ਵੀ ਆਉਣ ਵਾਲੇ ਦਿਨਾਂ ਵਿਚ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਸ਼ੰਭੂ ਖੌਰੀ ਬਾਰਡਰਾਂ ਤੇ ਹੋਏ ਨੁਕਸਾਨ ਦਾ 3 ਕਰੋੜ 77 ਲੱਖ ਰੁਪਏ ਦਾ ਮੁਆਵਜ਼ਾ ਲਿਆ ਜਾਵੇਗਾ | ਉਨ੍ਹਾਂ ਕਿਹਾ ਹੈ ਕਿ ਸਾਰੇ ਹੀ ਵਰਗ ਛੋਟਾ ਦੁਕਾਨਦਾਰ, ਵਪਾਰੀ, ਵਿਦਿਆਰਥੀ ਜਥੇਬੰਦੀਆਂ, ਕਿਸਾਨਾਂ ਮਜ਼ਦੂਰਾਂ, ਸਾਰੇ ਹੀ ਵਰਗਾਂ ਨੂੰ ਇਕੱਠਿਆਂ ਹੋ ਕੇ ਮੌਜੂਦਾ ਸਰਕਾਰ ਦੇ ਕਾਰਪੋਰੇਟ ਨੀਤੀਆਂ ਦੇ ਵਿਰੁੱਧ ਲਾਮਬੰਦ ਹੋਣਾ ਪਵੇਗਾ | ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸੇ ਦੌਰਾਨ ਉਨ੍ਹਾਂ ਨੇ 15 ਜੁਲਾਈ ਦੇ ਮੋਟਰਸਾਈਕਲ ਮਾਰਚ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਵੀ ਕੀਤੀ | ਇਸ ਮੌਕੇ ਜ਼ੋਨ ਆਗੂ ਕਮਲਜੀਤ ਸਿੰਘ, ਜ਼ੋਨ ਆਗੂ ਰਣਜੀਤ ਸਿੰਘ, ਜ਼ੋਨ ਆਗੂ ਸੁਖਵਿੰਦਰ ਸਿੰਘ, ਜ਼ੋਨ ਆਗੂ ਅਰਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ ਅਗਲੀ ਖ਼ਬਰ ਸਾਹਿਤਕ ਤੇ ਸੱਭਿਆਚਾਰਕ ਸੱਥ ਵਲੋਂ ਸ਼ੋ੍ਮਣੀ ਪ੍ਰਵਾਸੀ ਪੰਜਾਬੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਦਾ ਸਨਮਾਨ
Ad Position 24
No active advertisement