ਕਪੂਰਥਲਾ, 11 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਗੋਇੰਦਵਾਲ ਸਾਹਿਬ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਮੰਗਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਾਜਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਲ ਸਿੰਘ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤਾਂ ਜਦੋਂ ਉਹ ਭਵਾਨੀਪੁਰ ਅੱਡੇ ਨੇੜੇ ਪਹੁੰਚਿਆਂ ਤਾਂ ਉਸਦੀ ਟੱਕਰ ਕਾਰ ਨਾਲ ਹੋ ਗਈ | ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |